ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ - ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ - ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਤਰਨ ਤਾਰਨ, 13 ਫਰਵਰੀ :
           ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨ ਤਾਰਨ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਅਤੇਨੂੰ ਸਨਮਾਨ ਸਮਾਰੋਹ ਕਰਵਾਇਆ ਗਿਆ। ਕੈਬਨਿਟ ਮੰਤਰੀ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਲਾਲਜੀਤ ਸਿੰਘ ਭੁੱਲਰ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਅਤੇ ਹੋਰ ਅਹਿਮ ਸ਼ਖਸੀਅਤਾਂ ਵੀ ਇਸ ਮੌਕੇ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੀਆਂ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗਾਂ ਦਾ ਸਨਮਾਨ, ਦੇਖਭਾਲ ਅਤੇ ਸੁਰੱਖਿਆ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਬਜ਼ੁਰਗਾਂ ਨੂੰ ਇਕੋ ਥਾਂ 'ਤੇ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ ਅਤੇ ਕਈ ਸੀਨੀਅਰ ਨਾਗਰਿਕਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।

ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਹੁਲ ਅਰੋੜਾ ਨੇ ਮੁਹਿੰਮ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਜ਼ੁਰਗਾਂ ਦੀ ਸਮਾਜਿਕ ਸੁਰੱਖਿਆ, ਸਿਹਤ ਸਹੂਲਤਾਂ ਅਤੇ ਕਾਨੂੰਨੀ ਸੁਰੱਖਿਆ ਯਕੀਨੀ ਬਣਾਉਣਾ ਵਿਭਾਗ ਦੀ ਪਹਿਲ ਹੈ।

ਸਿਵਲ ਸਰਜਨ ਤਰਨ ਤਾਰਨ ਗੁਰਪ੍ਰੀਤ ਸਿੰਘ ਰਾਏ ਨੇ ਆਪਣੇ ਵਿਸਥਾਰਪੂਰਕ ਭਾਸ਼ਨ ਦੌਰਾਨ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਮਹੱਤਵਪੂਰਨ ਸੁਝਾਅ ਦਿੱਤੇ। ਉਨ੍ਹਾਂ ਨੇ ਕਿਹਾ ਕਿ ਨਿਯਮਿਤ ਸਿਹਤ ਜਾਂਚ, ਸੰਤੁਲਿਤ ਆਹਾਰ, ਸਮੇਂ-ਸਿਰ ਦਵਾਈਆਂ ਅਤੇ ਸਕਾਰਾਤਮਕ ਸੋਚ ਨਾਲ ਬਜ਼ੁਰਗ ਲੰਮਾ ਅਤੇ ਤੰਦਰੁਸਤ ਜੀਵਨ ਜੀ ਸਕਦੇ ਹਨ। ਉਨ੍ਹਾਂ ਨੇ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ।

ਸੀ.ਐਮ ਯੋਗਸ਼ਾਲਾ ਦੇ ਯੋਗ ਇੰਚਾਰਜ ਹਰਮਨਦੀਪ ਸਿੰਘ ਨੇ ਬਜ਼ੁਰਗਾਂ ਲਈ ਸਾਧਾਰਨ ਯੋਗ ਅਭਿਆਸਾਂ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗ ਅਤੇ ਪ੍ਰਾਣਾਯਾਮ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ, ਜੋੜਾਂ ਦਾ ਦਰਦ ਘਟਦਾ ਹੈ, ਸ਼ੂਗਰ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ ਅਤੇ ਮਾਨਸਿਕ ਤਣਾਅ ਘਟਦਾ ਹੈ। ਉਨ੍ਹਾਂ ਕਿਹਾ ਕਿ ਸੀ.ਐਮ ਯੋਗਸ਼ਾਲਾ ਦੇ ਮੁਫ਼ਤ ਯੋਗ ਸੈਸ਼ਨ ਬਜ਼ੁਰਗਾਂ ਨੂੰ ਸਿਹਤਮੰਦ ਅਤੇ ਸਰਗਰਮ ਜੀਵਨ ਜੀਊਣ ਵਿੱਚ ਮਦਦਗਾਰ ਸਾਬਿਤ ਹੋ ਰਹੇ ਹਨ।

ਸਿਵਲ ਹਸਪਤਾਲ ਤਰਨ ਤਾਰਨ ਦੀ ਡਾ. ਨੀਰਜ ਲਤਾ ਨੇ ਵੀ ਬਜ਼ੁਰਗਾਂ ਦੀ ਰੋਜ਼ਾਨਾ ਸਿਹਤ ਸੰਭਾਲ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਸਹਾਇਕ ਕਾਨੂੰਨੀ ਸਹਾਇਤਾ ਵਕੀਲ ਐਡਵੋਕੇਟ ਰਣਕਰਨਬੀਰ ਸਿੰਘ ਨੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ।

ਇਸ ਕੈਂਪ ਵਿੱਚ ਸੀਨੀਅਰ ਨਾਗਰਿਕਾਂ ਲਈ ਵੱਖ-ਵੱਖ ਮੈਡੀਕਲ ਕੈਂਪ ਲਗਾਏ ਗਏ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ,  ਸੀਨੀਅਰ ਸਿਟੀਜ਼ਨ ਕਾਰਡ ਅਤੇ ਕਾਨੂੰਨੀ ਸਲਾਹ ਨਾਲ ਸਬੰਧਤ ਵਿਸ਼ੇਸ਼ ਕਾਊਂਟਰ ਵੀ ਸਥਾਪਿਤ ਕੀਤੇ ਗਏ। ਇਨ੍ਹਾਂ ਸੇਵਾਵਾਂ ਦਾ ਵੱਡੀ ਗਿਣਤੀ ਵਿੱਚ ਪਹੁੰਚੇ ਬਜ਼ੁਰਗਾਂ ਨੇ ਭਰਪੂਰ ਲਾਹਾ ਲਿਆ। 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ