ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ 'ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ 'ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਚੰਡੀਗੜ੍ਹ, 3 ਮਾਰਚ

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ  ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰਨ ।

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੁਰ ਨੂੰ ਲਿਖੇ ਪੱਤਰ ਵਿੱਚ, ਚੇਅਰਮੈਨ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਪਹਿਲਕਦਮੀਆਂ ਕਰਨ ਲਈ ਓਹਨਾ ਦੀ  ਸ਼ਲਾਘਾ ਕੀਤੀ ਹੈ। ਸਮਾਜ ਦੇ ਗ਼ਰੀਬ ਵਰਗ ਦੀ ਦੁਰਦਸ਼ਾ ਵੱਲ ਧਿਆਨ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਵੱਲੋਂ ਸਫ਼ਾਈ ਸੇਵਕਾਂ ਨੂੰ ਹੁਣ ਤੱਕ ਨਜ਼ਰਅੰਦਾਜ਼ ਕੀਤਾ ਗਿਆ ਹੈ। ਸ੍ਰੀ ਚੰਦਨ ਗਰੇਵਾਲ ਨੇ ਦੇਸ਼ ਦੇ ਸਫਾਈ ਸੇਵਕਾਂ ਦੇ ਹਿੱਤਾਂ ਦੀ ਰਾਖੀ ਲਈ ਰਾਸ਼ਟਰਪਤੀ ਦੇ ਦਖਲ ਦੀ ਮੰਗ ਕੀਤੀ।

ਚੇਅਰਮੈਨ ਨੇ ਕਿਹਾ ਕਿ ਸਮਾਜ ਦਾ ਇਹ ਵਰਗ ਸਮੁੱਚੇ ਸਮਾਜ ਦੀ ਸਿਹਤ ਅਤੇ ਸਵੱਛਤਾ ਲਈ ਦਿਨ ਰਾਤ ਮਿਹਨਤ ਕਰਦਾ ਹੈ। ਹਾਲਾਂਕਿ, ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਬਦਕਿਸਮਤੀ ਨਾਲ ਸਫ਼ਾਈ ਸੇਵਕਾਂ ਦੇ ਅਧਿਕਾਰਾਂ ਦੀ ਕਿਸੇ ਵੱਲੋਂ ਵੀ ਰਾਖੀ ਨਹੀਂ ਕੀਤੀ ਜਾਂਦੀ। ਸ੍ਰੀ ਚੰਦਨ ਗਰੇਵਾਲ ਨੇ ਕਿਹਾ ਕਿ ਸਮਾਜ ਦੇ ਇਸ ਵਰਗ ਨਾਲ ਦੁਸ਼ਮਣੀ ਰੱਖਣ ਵਾਲੀਆਂ ਕੁਝ ਤਾਕਤਾਂ ਨੇ ਸਫਾਈ ਸੇਵਕਾਂ ਵਿੱਚ ਠੇਕਾ ਪ੍ਰਣਾਲੀ ਲਾਗੂ ਕਰ ਦਿੱਤੀ ਹੈ।

ਚੇਅਰਮੈਨ ਨੇ ਕਿਹਾ ਕਿ ਜਿਸ ਕਾਰਨ ਉਨ੍ਹਾਂ ਦਾ ਲਗਾਤਾਰ ਸ਼ੋਸ਼ਣ ਹੋ ਰਿਹਾ ਹੈ ਅਤੇ ਰੈਗੂਲਰ ਨੌਕਰੀਆਂ ਨਾ ਹੋਣ ਕਾਰਨ ਉਨ੍ਹਾਂ ਨੂੰ ਨਿਗੂਣੀਆਂ ਤਨਖਾਹਾਂ ਮਿਲ ਰਹੀਆਂ ਹਨ ਅਤੇ ਉਹਨਾਂ ਦਾ ਭਵਿੱਖ ਅਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਨੇ ਸਫ਼ਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ 'ਤੇ ਪਾਬੰਦੀ ਲਗਾ ਦਿੱਤੀ ਹੈ ਪਰ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਸਥਿਤੀ ਬਰਕਰਾਰ  ਹੈ। ਸ੍ਰੀ ਚੰਦਨ ਗਰੇਵਾਲ ਨੇ ਭਾਰਤ ਸਰਕਾਰ ਨੂੰ ਸਫ਼ਾਈ ਸੇਵਕਾਂ  ਲਈ ਠੇਕਾ ਪ੍ਰਣਾਲੀ ਦੀਆਂ ਨੌਕਰੀਆਂ 'ਤੇ ਪਾਬੰਦੀ ਲਗਾਉਣ ਲਈ ਭਾਰਤ ਦੀ ਪਾਰਲੀਮੈਂਟ ਵਿੱਚ ਕਾਨੂੰਨ ਪੇਸ਼ ਕਰਨ ਲਈ ਨਿਰਦੇਸ਼ ਦੇਣ ਲਈ ਦਖਲਅੰਦਾਜ਼ੀ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਹਿੱਤ ਸੁਰੱਖਿਅਤ ਹੋ ਸਕਣ।

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ