ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਅਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ
ਮਾਨਸਾ, 09 ਜੂਨ :
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ
ਹੁਕਮ ਵਿਚ ਕਿਹਾ ਗਿਆ ਹੈ ਕਿ ਵੇਖਣ ਵਿਚ ਆਇਆ ਕਿ ਵੱਖ-ਵੱਖ ਜਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ, ਤਾਂ ਇਸ ਨਾਲ ਆਵਾਜਾਈ ਵਿਚ ਵਿਘਨ ਪੈਣ ਅਤੇ ਆਮ ਜਨ ਜੀਵਨ ਅਸਤ ਵਿਅਸਤ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ।
ਇਹ ਹੁਕਮ 31 ਜੁਲਾਈ 2025 ਤੱਕ ਲਾਗੂ ਰਹੇਗਾ।