ਜ਼ਿਲ੍ਹੇ ਵਿੱਚ ਬਾਲ ਭਲਾਈ ਕਮੇਟੀ ਅਤੇ ਜੁਵੈਨਾਇਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਬਾਲ ਭਲਾਈ ਕਮੇਟੀ ਅਤੇ ਜੁਵੈਨਾਇਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ: ਡਿਪਟੀ ਕਮਿਸ਼ਨਰ

ਬਰਨਾਲਾ, 27 ਮਈ
    ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਿਸੇ ਕਾਰਨਾਂ ਕਰਕੇ ਕਾਨੂੰਨ ਦੇ ਟਕਰਾਵ ਵਿੱਚ ਆਉਣ ਵਾਲੇ ਬੱਚਿਆਂ ਲਈ ਜੁਵੈਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਜਿਨ੍ਹਾਂ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦੇ ਹੋਏ ਯੋਗ ਫੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ। ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ।
    ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜਸਟਿਸ ਬੋਰਡ ਦਾ ਕਾਰਜਕਾਲ ਖਤਮ ਹੋ ਗਿਆ ਹੈ ਜਿਸ ਕਰਕੇ ਹੁਣ ਜੁਵੈਨਾਇਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ। ਇਹਨਾਂ ਦੀ ਨਿਯੁਕਤੀ ਜੁਵੈਨਾਈਲ ਜਸਟਿਸ ਐਕਟ  ਦੀ ਧਾਰਾ 24 ਅਤੇ 4 ਅਨੁਸਾਰ ਕੀਤੀ ਜਾਣੀ ਹੈ। ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ 'ਤੇ ਦਿੱਤੇ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਸਾਹਮਣੇ ਰੈੱਡ ਕਰਾਸ ਭਵਨ, ਤਹਿਸੀਲ ਕੰਪਲੈਕਸ ਬਰਨਾਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ 'ਤੇ ਦਿੱਤੇ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਨ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਵਿਭਾਗ ਦੇ ਦਫਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਐਸ.ਸੀ.ਓ ਨੰਬਰ 102 ਅਤੇ 103 ਪਿਕਾਡਲੀ ਸਿਨੇਮਾ ਦੇ ਪਿੱਛੇ ਸੈਕਟਰ 34 ਏ ਚੰਡੀਗੜ੍ਹ ਵਿਖੇ ਰਜਿਸਟਰ ਡਾਕ ਜਾਂ ਸਪੀਡ ਪੋਸਟ ਰਾਹੀਂ ਅਤੇ ਈਮੇਲ ਆਈਡੀ [email protected].in 'ਤੇ ਕਰ ਸਕਦੇ ਹਨ। ਬਿਨੈ ਪੱਤਰ ਕਰਨ ਦੀ ਅੰਤਿਮ ਮਿਤੀ 17 ਜੂਨ 2025 ਹੈ।
Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ