ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

*ਚੰਡੀਗੜ੍ਹ, 3 ਫ਼ਰਵਰੀ:*

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ।

ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਸੇਵਾ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਪ੍ਰਸ਼ਾਸਨਿਕ ਅਮਲੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਜਨਤਕ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਸਰਕਾਰ ਦੇ ਵਡੇਰੇ ਯਤਨਾਂ ਦਾ ਹਿੱਸਾ ਹਨ।  

ਸ. ਹਰਦੀਪ ਸਿੰਘ ਮੁੰਡੀਆਂ ਨੇ ਤਰੱਕੀ ਪ੍ਰਾਪਤ ਨਾਇਬ ਤਹਿਸੀਲਦਾਰਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਲ ਅਧਿਕਾਰੀ ਭੌਂ ਅਤੇ ਮਾਲ ਵਿਭਾਗ ਨਾਲ ਸਬੰਧਤ ਹੋਰ ਮਾਮਲਿਆਂ ਵਿੱਚ ਲੋਕਾਂ ਲਈ ਸੰਪਰਕ ਦੀ ਪਹਿਲੀ ਧਿਰ ਹੁੰਦੇ ਹਨ ਅਤੇ ਉਨ੍ਹਾਂ ਦੀ ਇਮਾਨਦਾਰੀ ਅਤੇ ਸੁਚੱਜੇ ਆਚਰਣ ਦਾ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਲੋਕਾਂ ਦੇ ਵਿਸ਼ਵਾਸ ’ਤੇ ਸਿੱਧਾ ਅਸਰ ਪੈਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਪਾਰਦਰਸ਼ਤਾ ਬਣਾਉਣਗੇ, ਨਿਯਮਾਂ ਦੀ ਪਾਲਣਾ ਕਰਨਗੇ ਅਤੇ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦੀ ਸੇਵਾ ਯਕੀਨੀ ਬਣਾਉਣਗੇ।

ਇਸ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਵੀ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਂਬੱਧ ਢੰਗ ਨਾਲ ਪਦਉੱਨਤੀਆਂ ਕਰਕੇ ਪਾਰਦਰਸ਼ੀ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਯਕੀਨੀ ਬਣਾਇਆ ਹੈ ਤਾਂ ਜੋ ਅਧਿਕਾਰੀ ਸੁਹਿਰਦਤਾ ਨੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰ ਸਕਣ।

ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਅਧਿਕਾਰੀਆਂ ਵਿੱਚ ਸਵਰਨ ਸਿੰਘ, ਰਾਜਿੰਦਰ ਸਿੰਘ, ਗੁਰਦੀਪ ਲਾਲ, ਰਾਜੇਸ਼ ਕੁਮਾਰ, ਕਰਮਜੀਤ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਪਰਮਿੰਦਰ ਸਿੰਘ, ਜਸਪਾਲ ਸਿੰਘ, ਗੁਰਚਰਨ ਸਿੰਘ, ਸੁਖਬੀਰ ਸਿੰਘ, ਸੁਨੀਲ ਪ੍ਰਭਾਕਰ, ਉਂਕਾਰ ਸਿੰਘ, ਰਨਦੀਪ ਸਿੰਘ, ਬਲਜੀਤ ਸਿੰਘ, ਕਾਰਜ ਸਿੰਘ ਸ਼ਾਮਲ ਸਨ। 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ