ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ
By Azad Soch
On
ਫ਼ਰੀਦਕੋਟ 10 ਅਗਸਤ
ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਾਫ ਸਫਾਈ,ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਸਹੂਲਤਾਂ, ਸੱਭਿਆਚਾਰਕ ਪ੍ਰੋਗਰਾਮ, ਨਿਰਵਿਘਨ ਬਿਜਲੀ ਸਪਲਾਈ, ਸੈਨੀਟੇਸ਼ਨ ਅਤੇ ਡਾਕਟਰੀ ਸੇਵਾਵਾਂ ਸਮੇਤ ਮਹੱਤਵਪੂਰਨ ਪਹਿਲੂਆਂ ਤੇ ਬਾਰੀਕੀ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਭਾਗ ਆਪਣੇ ਨਾਲ ਸਬੰਧਤ ਕੰਮ ਸੁਚੱਜੇ ਢੰਗ ਨਾਲ ਅਤੇ ਪੂਰੀ ਤਨਦੇਹੀ ਨਾਲ ਕਰਨ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਗਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਕਾਨੂੰਨ ਵਿਵਸਥਾ ਅਤੇ ਟਰੈਫਿਕ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ.ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਐਸ.ਡੀ.ਐਮ ਜੈਤੋ ਸ਼੍ਰੀ ਸੂਰਜ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ,ਐਸ.ਪੀ ਐਚ ਸ. ਮਨਵਿੰਦਰ ਬੀਰ ਸਿੰਘ, ਐਸ.ਪੀ.ਡੀ ਸੰਦੀਪ ਕੁਮਾਰ, ਐਸ.ਡੀ.ਓ ਪੀ.ਡਬਲਿਓ.ਡੀ ਸ੍ਰੀ ਨਵੀਨ ਕੁਮਾਰ, ਸੀ.ਡੀ.ਪੀ.ਓ ਰਤਨਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ. ਬਲਜਿੰਦਰ ਸਿੰਘ,ਡੀ.ਆਈ.ਓ ਸ੍ਰੀ ਗੁਰਜਿੰਦਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਜਨਾ ਕੌਸ਼ਲ, ਏ.ਆਰ.ਟੀ.ਓ ਸ੍ਰੀ ਜਸਵਿੰਦਰ ਕੰਬੋਜ,ਡਿਪਟੀ ਡੀ.ਈ.ਓ ਸ੍ਰੀ ਪ੍ਰਦੀਪ ਦਿਓੜਾ, ਸ੍ਰੀ ਜਸਬੀਰ ਜੱਸੀ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।
Tags:
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


