ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ

ਲੁਧਿਆਣਾ, 18 ਜੁਲਾਈ (000) - ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ 15 ਅਗਸਤ, 2024 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੈਦਾਨ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਰੋਹ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੀਟਿੰਗ ਕੀਤੀ।

ਸਥਾਨਕ ਬੱਚਤ ਭਵਨ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੇਜਰ ਸਰੀਨ ਨੇ ਕਿਹਾ ਕਿ 15 ਅਗਸਤ ਨੂੰ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਗੀਤ, ਲੋਕ ਨਾਚ ਜਾਂ ਕੋਰੀਓਗ੍ਰਾਫੀ ਦੇ ਨਾਲ-ਨਾਲ ਹੋਰ ਸੱਭਿਆਚਾਰਕ ਵੰਨਗੀਆਂ ਦੇਸ਼ ਭਗਤੀ ਦੇ ਜਜ਼ਬੇ 'ਤੇ ਆਧਾਰਿਤ ਅਤੇ ਨਾਲ ਹੀ ਦੇਸ਼ ਅਤੇ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਿਹਰਸਲ ਅਗਸਤ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਸ਼ਿਆਂ 'ਤੇ ਝਾਕੀ ਤਿਆਰ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਨਗਰ ਨਿਗਮ ਨੂੰ ਇਹ ਵੀ ਕਿਹਾ ਕਿ ਉਹ ਸਮਾਗਮ ਵਾਲੀ ਥਾਂ 'ਤੇ ਜਾਣ ਵਾਲੀਆਂ ਸੜਕਾਂ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਭਾਗ ਲੈਣ ਵਾਲਿਆਂ ਲਈ ਆਰਜ਼ੀ ਅਤੇ ਮੋਬਾਈਲ ਪਖਾਨੇ  ਬਣਾਉਣ। ਇਸੇ ਤਰ੍ਹਾਂ ਉਨ੍ਹਾਂ ਸਿਹਤ ਵਿਭਾਗ ਨੂੰ ਸਮਾਗਮ ਦੌਰਾਨ ਲੋੜੀਂਦੀਆਂ ਮੈਡੀਕਲ ਟੀਮਾਂ ਤਾਇਨਾਤ ਕਰਨ ਅਤੇ ਐਮਰਜੈਂਸੀ ਮੌਕੇ ਦਵਾਈਆਂ ਅਤੇ ਐਂਬੂਲੈਂਸ ਮੁਹੱਈਆ ਕਰਵਾਉਣ ਲਈ ਵੀ ਕਿਹਾ।

ਮੀਟਿੰਗ ਵਿੱਚ ਸੁਤੰਤਰਤਾ ਦਿਵਸ ਸਮਾਗਮਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਵੰਡ ਬਾਰੇ ਵੀ ਚਰਚਾ ਕੀਤੀ ਗਈ।

ਇਸ ਮੌਕੇ ਗਲਾਡਾ ਦੇ ਏ.ਸੀ.ਏ. ਓਜਸਵੀ ਅਲੰਕਾਰ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ