ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਦੇ 52 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਦੇ 52 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਸੰਗਰੂਰ/ਧੂਰੀ, 12 ਫਰਵਰੀ:

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ 52 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਸੰਦੀਪ ਸਿੰਘ ਗਾੜ੍ਹਾ, ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਅਤੇ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਮਾਈਕਰੋ ਮੈਨੇਜਮੈਂਟ ਬਣਾਉਂਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਸ਼ਹਿਰ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਹਰੇਕ ਹਫ਼ਤੇ ਸਮੀਖਿਆ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਬੰਧਤ ਵਿਭਾਗਾਂ ਦਾ ਆਪਸੀ ਤਾਲਮੇਲ ਰਹੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਐਨ.ਓ.ਸੀਜ਼ ਜਾਂ ਫੇਰ ਹੋਰ ਵਿਭਾਗਾਂ ਦੀਆਂ ਪ੍ਰਵਾਨਗੀਆਂ ਕਰਕੇ ਕੋਈ ਵੀ ਵਿਕਾਸ ਕੰਮ ਰੁਕਣਾ ਨਹੀਂ ਚਾਹੀਦਾ ਜੇਕਰ ਕਿਸੇ ਵੀ ਕੰਮ ਵਿੱਚ ਰੁਕਾਵਟ ਆਉਂਦੀ ਹੈ ਤਾਂ ਇਸ ਸਬੰਧੀ ਤੁਰੰਤ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇ।

ਧੂਰੀ ਸ਼ਹਿਰ ਵਿੱਚ ਚੱਲ ਰਹੇ ਹਰੇਕ ਕੰਮ ਦੀ ਬਾਰੀਕੀ ਨਾਲ ਸਮੀਖਿਆ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਕੰਮ ਸਮਾਂਬੱਧ ਕਰਨ ਦੇ ਨਾਲ ਨਾਲ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਅਧਿਕਾਰੀ ਚੱਲ ਰਹੇ ਕੰਮਾਂ ਦੀ ਨਿਯਮਤ ਤੌਰ ’ਤੇ ਚੈਕਿੰਗ ਕਰਨਾ ਵੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਦੀਆਂ ਸਾਰੀਆਂ ਵਾਰਡ ਵਿੱਚ ਪੀਣ ਵਾਲਾ ਸਾਫ਼ ਪਾਣੀ ਉਪਲਬਧ ਕਰਵਾਉਣ ਸਮੇਤ ਸੀਵਰੇਜ ਦੀ ਸਮੱਸਿਆ ਦੇ ਸਥਾਈ ਹੱਲ ਲਈ ਐਸ.ਟੀ.ਪੀ. ਅਤੇ ਡਬਲਿਊ.ਟੀ.ਪੀ. ਦੇ ਕੰਮ ਨੂੰ ਜਲਦ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਧੂਰੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰੋਜ਼ਾਨਾ ਰਿਪੋਰਟ ਲੈ ਰਹੇ ਹਨ, ਇਸ ਲਈ ਕੰਮ ਵਿੱਚ ਬੇਲੋੜੀ ਦੇਰੀ ਅਤੇ ਕੰਮ ਵਿੱਚ ਅਣਗਹਿਲੀ ਵਰਤਣ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀ ਦੀ ਹੋਵੇਗੀ। ਇਸ ਮੌਕੇ ਉਨ੍ਹਾਂ ਧੂਰੀ ਦੇ ਹਰੇਕ ਵਾਰਡ ਵਿੱਚ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਫੀਡ ਬੈਕ ਲੈਂਦਿਆਂ ਕਿਹਾ ਕਿ ਧੂਰੀ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਜੋ ਵੀ ਪ੍ਰੋਜੈਕਟ ਲੋੜੀਂਦੇ ਹਨ, ਉਨ੍ਹਾਂ ਪ੍ਰੋਜੈਕਟਾਂ ਨੂੰ ਤੁਰੰਤ ਅਮਲੀ ਰੂਪ ਪ੍ਰਦਾਨ ਕੀਤਾ ਜਾਵੇ।

ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਵੱਲੋਂ ਧੂਰੀ ਸ਼ਹਿਰ ਵਿੱਚ ਕਰੀਬ 14 ਕਰੋੜ ਰੁਪਏ ਦੀ ਲਾਗਤ ਨਲ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ ਗਿਆ, ਜਿਸ ਵਿੱਚ ਧੂਰੀ ਸ਼ਹਿਰ ਦੀ ਇੰਟਰਨਲ ਰੋਡ, ਧੂਰੀ-ਸ਼ੇਰਪੁਰ ਵਾਇਆ ਮਾਲੋ ਮਾਜਰਾ, ਦੌਲਤਪੁਰ ਨੂੰ ਚੌੜਾ ਕਰਨ ਦਾ ਕੰਮ ਅਤੇ ਦਸਮੇਸ਼ ਨਗਰ ਵਿਖੇ ਬਣ ਰਹੇ ਆਮ ਆਦਮੀ ਕਲੀਨਿਕ ਦੇ ਕੰਮ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ