ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆ

ਲੁਧਿਆਣਾ, 15 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖੁਰਾਕ, ਸਿਵਲ ਤੇ ਸਪਲਾਈਜ਼ ਵਿਭਾਗ, ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਦੇ ਆਦੇਸ਼ ਦਿੱਤੇ। ਇਸ ਦਾ ਉਦੇਸ਼ ਕਣਕ ਦੀ ਤੁਰੰਤ ਖਰੀਦ ਅਤੇ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਉਣਾ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ੍ਹੀ \ਸਲ ਮੰਡੀ ਵਿੱਚ ਆਉਂਦੇ ਸਾਰ ਹੀ ਖ਼ਰੀਦਣ ਲਈ ਸਮੁੱਚੀ ਸਰਕਾਰੀ ਮਸ਼ੀਨਰੀ ਨੂੰ ਸ਼ਾਮਲ ਕਰਕੇ ਵਿਸਤ੍ਰਿਤ ਪ੍ਰਬੰਧ ਕੀਤੇ ਜਾਣ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਇਹ ਯਕੀਨੀ ਬਣਾਉਣ ਲਈ ਇੱਕ ਫੂਲ-ਪਰੂਫ ਵਿਧੀ ਲਾਗੂ ਕੀਤੀ ਜਾਣੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਮੁੱਚੀ ਕਾਰਵਾਈ ਦੀ ਨਿਗਰਾਨੀ ਕਰਨ ਅਤੇ ਸ਼ਾਮ ਤੱਕ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਰਿਪੋਰਟ ਸੌਂਪਣ ਲਈ ਕਿਹਾ। ਦਾਣਾ ਮੰਡੀਆਂ ਵਿੱਚ ਕਰੀਬ 8.11 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਸੀ। ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਸੁੱਕੀ ਕਣਕ ਹੀ ਲਿਆਉਣ ਅਤੇ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ, ਜਿਸ ਨਾਲ ਪ੍ਰਦੂਸ਼ਣ ਫੈਲਦਾ ਹੈ।

DC Reviews on-going wheat procurement (1)

Tags:

Advertisement

Latest News

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿੱਚ ਗੈਂਗਸਟਰਾਂ ਖਿਲਾਫ ਪੰਜਾਬ ਪੁਲਿਸ ਕਾਰਵਾਈ ਦੀ ਕੀਤੀ ਸ਼ਲਾਘਾ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿੱਚ ਗੈਂਗਸਟਰਾਂ ਖਿਲਾਫ ਪੰਜਾਬ ਪੁਲਿਸ ਕਾਰਵਾਈ ਦੀ ਕੀਤੀ ਸ਼ਲਾਘਾ
-ਕੋਈ ਸਰਪ੍ਰਸਤੀ ਨਹੀਂ, ਹੁਣ ਸਿਰਫ਼ ਸਿੱਧੀ ਕਾਰਵਾਈ, ਗੈਂਗਸਟਰਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੱਸ਼ਟ ਸੰਦੇਸ਼- ਮੁੱਖ ਮੰਤਰੀ...
ਅਮਰੀਕਾ ਦੇ ਸ਼ਿਕਾਗੋ ‘ਚ ਭਾਰਤੀ ਵਿਦਿਆਰਥੀ 2 ਮਈ ਤੋਂ ਲਾਪਤਾ
ਪੰਜਾਬ ਕਿੰਗਜ਼ ਇੰਡੀਅਨ ਪ੍ਰੀਮੀਅਰ ਲੀਗ ਪਲੇਆਫ ਦੀ ਦੌੜ ਤੋਂ ਬਾਹਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-05-2024 ਅੰਗ 646
ਲੋਕ ਸਭਾ ਚੋਣਾਂ-2024: ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ
ਉੱਤਰਾਖੰਡ ਵਿੱਚ ਬੱਦਲ ਫਟਣ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ