ਪੰਜਾਬ ਦੀ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ

ਚੰਡੀਗੜ੍ਹ, 5 ਫਰਵਰੀ:

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕੱਲ੍ਹ ਸ਼ਾਮ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੇ ਪ੍ਰਬੰਧਨ ਸਬੰਧੀ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਰ ਮੈਪਿੰਗ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਚੋਣ ਜਾਣਕਾਰੀ ਦੀ ਯੋਜਨਾਬੱਧ ਕਵਰੇਜ, ਸ਼ੁੱਧਤਾ ਅਤੇ ਸਮੇਂ ਸਿਰ ਅਪਡੇਸ਼ਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ-ਵਾਰ ਪ੍ਰਗਤੀ ਦੀ ਸਮੀਖਿਆ ਕੀਤੀ।

ਮੀਟਿੰਗ ਮੌਕੇ ਉਨ੍ਹਾਂ ਨੇ ਚੰਗੀ ਤਰ੍ਹਾਂ ਪਛਾਣ ‘ਚ ਨਾ ਆਉਣ ਵਾਲੀਆਂ ਫੋਟੋਆਂ ਅਤੇ ਗਲਤ  ਐਂਟਰੀਆਂ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਚੋਣ ਫਾਰਮਾਂ ਦੇ ਸੰਗ੍ਰਹਿ ਅਤੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ। ਇਸ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਧਾਰਤ ਪ੍ਰਕਿਰਿਆਵਾਂ ਦੇ ਅਨੁਸਾਰ ਸਖ਼ਤੀ ਨਾਲ ਅਜਿਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

ਇਸਦੇ ਨਾਲ ਹੀ ਈ.ਆਰ.ਓ. ਨੈੱਟ 'ਤੇ ਅਰਜ਼ੀਆਂ ਦੀ ਪੈਂਡੈਂਸੀ 'ਤੇ ਵੀ ਵਿਸਤ੍ਰਿਤ ਚਰਚਾ ਕੀਤੀ ਗਈ ਅਤੇ ਮੁੱਖ ਚੋਣ ਅਧਿਕਾਰੀ ਨੇ ਵੋਟਰ ਸੂਚੀਆਂ ਦੀ ਇਕਸਾਰਤਾ ਅਤੇ ਦਰੁਸਤਤਾ ਨੂੰ ਬਣਾਈ ਰੱਖਣ ਲਈ ਨਿਰੰਤਰ ਨਿਗਰਾਨੀ ਅਤੇ ਇਸਦੇ ਤੇਜ਼ੀ ਨਾਲ ਨਿਪਟਾਰੇ ਦੀ ਲੋੜ 'ਤੇ ਜ਼ੋਰ ਦਿੱਤਾ।

ਇਸ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਈਸੀਆਈ ਨੈੱਟ 'ਤੇ "ਬੁੱਕ ਏ ਕਾਲ" ਵਿਸ਼ੇਸ਼ਤਾ ਬਾਰੇ ਜਾਗਰੂਕਤਾ ਫੈਲਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਜਿਸ ਤਹਿਤ ਬੂਥ ਲੈਵਲ ਅਫ਼ਸਰ (ਬੀਐਲਓ) ਪਾਰਦਰਸ਼ੀ ਅਤੇ ਸਮਾਂਬੱਧ ਸ਼ਿਕਾਇਤ ਨਿਵਾਰਣ ਲਈ ਵੋਟਰਾਂ ਨੂੰ ਕਾਲ-ਬੈਕ ਸਹਾਇਤਾ ਪ੍ਰਦਾਨ ਕਰਦੇ ਹਨ।

ਇਸ ਤੋਂ ਇਲਾਵਾ ਡੈਮੋਗ੍ਰਾਫ਼ੀਕਲ ਸਿਮੀਲਰ ਐਂਟਰੀਜ਼ (ਡੀਐਸਈ) ਨਾਲ ਸਬੰਧਤ ਮੁੱਦਿਆਂ ਦੀ ਵੀ ਸਮੀਖਿਆ ਕੀਤੀ ਗਈ, ਅਤੇ ਜ਼ਿਲ੍ਹਿਆਂ ਨੂੰ ਡੁਪਲੀਕੇਟ ਐਂਟਰੀਆਂ ਤੋਂ ਬਚਣ ਅਤੇ ਚੋਣ ਰਿਕਾਰਡ ਦੀ ਵਿਲੱਖਣਤਾ ਨੂੰ ਯਕੀਨੀ ਬਣਾਉਣ ਲਈ ਪੂਰੇ ਧਿਆਨ ਨਾਲ ਤਸਦੀਕ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। 

Advertisement

Latest News

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ
ਚੰਡੀਗੜ੍ਹ, 15 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ...
ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ
ਆਸਟ੍ਰੇਲੀਆ ਨੇ ਆਪਣੀ ਫੌਜੀ ਲੀਡਰਸ਼ਿਪ ਵਿੱਚ ਇੱਕ ਵੱਡਾ ਅਤੇ ਇਤਿਹਾਸਕ ਬਦਲਾਅ ਕੀਤਾ ਹੈ
ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੂੰ ਵੱਡਾ ਝਟਕਾ, ਪੰਜਾਬ ਸਰਕਾਰ ਨੇ ਸੁਰੱਖਿਆ ਲਈ ਵਾਪਿਸ!