7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 6 ਅਗਸਤ:

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਸਲਵਿੰਦਰ ਸਿੰਘ ਵਾਸੀ ਪਿੰਡ ਜਮਾਲਗੜ੍ਹ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਜ਼ਮੀਨ ’ਤੇ ਮੋਟਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਜੂਨੀਅਰ ਇੰਜੀਨੀਅਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 3000/- ਰੁਪਏ ਬਤੌਰ ਰਿਸ਼ਵਤ ਲਏ ਸਨ ਅਤੇ ਬਾਅਦ ਵਿੱਚ ਇਸ ਕੰਮ ਲਈ ਬਕਾਇਆ 7000 ਰੁਪਏ ਰਿਸ਼ਵਤ ਵਜੋਂ ਮੰਗੇ ਸਨ। ਸ਼ਿਕਾਇਤਕਰਤਾ ਨੇ 7000 ਰੁਪਏ ਰਿਸ਼ਵਤ ਮੰਗਣ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਸੀ।

ਜਾਂਚ ਦੇ ਆਧਾਰ ’ਤੇ ਮੁਲਜ਼ਮ ਜੂਨੀਅਰ ਇੰਜੀਨੀਅਰ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸਨੂੰ ਅੱਜ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। 

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ