15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ


ਚੰਡੀਗੜ੍ਹ, 16 ਜੂਨ:
 
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Advertisement

Latest News

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ
ਚੰਡੀਗੜ੍ਹ, 25 ਮਈ-      ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ...
ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ
ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿੱਚ ਹੋਏ ਸ਼ਾਮਲ
ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ
ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ
ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ