11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ


ਚੰਡੀਗੜ੍ਹ, 4 ਜੁਲਾਈ:
 ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇੱਕ ਠੇਕੇਦਾਰ ਦੀ ਸਿ਼ਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 11000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਸਬੰਧੀ ਹੋਰ ਜਾਂਚ ਪ੍ਰਕਿਰਿਆ ਅਧੀਨ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਉਜਾਗਰ ਕਰਦੀ ਹੈ। ਅਸੀਂ ਹਰ ਪੱਧਰ ਤੇ ਬੇਨਿਯਮੀਆਂ ਨੂੰ ਜੜ੍ਹੋਂ ਪੁੱਟਣ ਅਤੇ ਲੋਕਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਲਈ ਵਚਨਬੱਧ ਹਾਂ’’।

ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਹੈਲਪਲਾਈਨ ਰਾਹੀਂ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਤਾਂ ਜੋ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

Tags:

Advertisement

Advertisement

Latest News

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ
ਚੰਡੀਗੜ੍ਹ, 4 ਦਸੰਬਰ:ਜ਼ਿਲ੍ਹਾ ਪਟਿਆਲਾ ਵਿੱਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ...
ਉਦਯੋਗਿਕ ਦੂਨੀਆ ਵਿੱਚ ਗੂੰਜੇਗਾ ਪੰਜਾਬ ਦਾ ਨਾਂ: ਸੀਐੱਮ ਮਾਨ ਨੇ ਯਾਮਾਹਾ,ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ
ਸਰਕਾਰੀ ਸਕੂਲ ਗੇਰਾ ਤੇ ਘਗਵਾਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ
ਵਿਦਿਅਕ ਸਰਟੀਫਿਕੇਟ ਦੀ ਵੈਰੀਫਿਕੇਸ਼ਨ/ਐਚ.ਆਰ.ਡੀ ਨੂੰ ਆਨਲਾਈਨ ਕਰਨ ਲਈ ਈ ਸੰਨਦ ਪੋਰਟਲ ਕੀਤਾ ਗਿਆ ਲਾਂਚ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਆਈ ਏ ਐੱਸ ਅਧਿਕਾਰੀ ਗੁਲਪ੍ਰੀਤ ਸਿੰਘ ਔਲਖ ਚੋਣ ਆਬਜ਼ਰਵਰ ਨਿਯੁਕਤ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਪ੍ਰਬੰਧਨ ਸਬੰਧੀ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਜਾਗਰੂਕਤਾ ਕੈਂਪ ਲਗਾਇਆ
ਨਾਮਜ਼ਦਗੀਆਂ ਦੇ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 146 ਨਾਮਜ਼ਦਗੀਆਂ ਦਾਖਲ