ਆਰ.ਟੀ.ਓ ਦਫ਼ਤਰ ਅਤੇ ਪੈਨਸ਼ਨਰਾਂ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਸ਼ੁਰੂ

ਆਰ.ਟੀ.ਓ ਦਫ਼ਤਰ ਅਤੇ ਪੈਨਸ਼ਨਰਾਂ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਸ਼ੁਰੂ

ਬਰਨਾਲਾ, 17 ਨਵੰਬਰ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਦੀਆਂ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਸਿਫ਼ਟ ਕਰ ਦਿੱਤੀਆਂ ਗਈਆਂ ਹਨ। ਇਸ ਤਰਾਂ ਵਾਹਨ ਅਤੇ ਆਰ.ਸੀ ਨਾਲ ਸਬੰਧਿਤ ਇਹ ਸਾਰੀਆਂ ਸੇਵਾਵਾਂ ਸੇਵਾ ਕੇਂਦਰ 'ਤੇ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹੁਣ ਪੈਨਸ਼ਨਰਾਂ ਦੀਆਂ ਸੇਵਾਵਾਂ ਨੂੰ ਵੀ ਆਨਲਾਈਨ ਕਰ ਦਿੱਤਾ ਗਿਆ ਹੈ। ਪੈਨਸ਼ਨਰ ਦੀਆਂ ਛੇ ਸੇਵਾਵਾਂ ਹੁਣ ਸਾਰੇ ਸੇਵਾ ਕੇਂਦਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ 1076 'ਤੇ ਡਾਇਲ ਕਰਕੇ ਘਰ ਬੈਠੇ ਵੀ ਇੰਨਾਂ ਸੇਵਾਵਾਂ ਦਾ ਫ਼ਾਇਦਾ ਲਿਆ ਜਾ ਸਕਦਾ ਹੈ। ਜਿੰਨਾਂ ਵਿੱਚ ਈ-ਕੇ.ਵਾਈ.ਸੀ , ਪ੍ਰਮਾਣ ਪੱਤਰ, ਸ਼ਕਾਇਤ ਦਰਜ ਕਰਵਾਉਣਾ, ਪ੍ਰੋਫ਼ਾਈਲ ਅੱਪਡੇਟ ਵਰਗੀਆਂ ਇਹ ਸਾਰੀਆਂ ਸੇਵਾਵਾਂ ਹੁਣ ਸੇਵਾ ਕੇਂਦਰ 'ਤੇ ਜਾ ਕੇ ਲੈ ਸਕਦੇ ਹੋਂ ਜਿਸਦੇ ਲਈ ਪੀ.ਪੀ.ਓ ਆਰਡਰ ਦੀ ਕਾਪੀ, ਬੈਂਕ ਦੀ ਕਾਪੀ ਅਤੇ ਪੈਨ ਕਾਰਡ ਹੋਣਾ ਜ਼ਰੂਰੀ ਹੈ। ਇਸ ਲਈ ਹੁਣ ਬੈਂਕਾਂ ਵਿੱਚ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ ਹੈ, ਕੋਈ ਵੀ ਪੈਨਸ਼ਨਰ ਆਪਣੇ ਨਜਦੀਕੀ ਸੇਵਾ ਕੇਂਦਰ 'ਤੇ ਜਾ ਕੇ ਇਸ ਸੇਵਾ ਦਾ ਫਾਇਦਾ ਲੈ ਸਕਦੇ ਹਨ।
 ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਮਨਜੀਤ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 14 ਸੇਵਾ ਕੇਂਦਰ ਹਨ ਸੋ ਇਹ ਸਾਰੀਆਂ ਸੇਵਾਵਾਂ ਆਪਣੇ ਨਜ਼ਦੀਕੀ ਸੇਵਾ ਕੇਂਦਰ 'ਤੇ ਜਾ ਕੇ ਲਈਆਂ ਜਾ ਸਕਦੀਆਂ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਐਤਵਾਰ ਦੇ ਦਿਨ ਵੀ ਜ਼ਿਲ੍ਹੇ ਦੇ ਤਿੰਨ ਸੇਵਾ ਕੇਂਦਰ ਇੱਕ ਕਾਉਂਟਰ ਨਾਲ ਖੁੱਲੇ ਰਹਿੰਦੇ ਹਨ, ਜਿਨ੍ਹਾਂ ਵਿੱਚ ਡੀ.ਸੀ. ਦਫ਼ਤਰ ਬਰਨਾਲਾ, ਵੈਟਰਨਰੀ ਹੱਸਪਤਾਲ ਤਪਾ ਅਤੇ ਮਹਿਲ ਕਲਾਂ ਸੇਵਾ ਕੇਂਦਰ ਆਉਂਦੇ ਹਨ, ਜਿੰਨਾਂ 'ਤੇ ਜਾ ਕੇ ਐਤਵਾਰ ਵਾਲੇ ਦਿਨ ਵੀ ਇਹ ਸਾਰੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ। 

Advertisement

Latest News

ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*...
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ
ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ
ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ
ਸਪੀਕਰ ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ