ਰੂਪਨਗਰ ਪੁਲਿਸ ਨੇ 25 ਗ੍ਰਾਮ ਹੈਰੋਈਨ ਤੇ 2100 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਰੂਪਨਗਰ ਪੁਲਿਸ ਨੇ 25 ਗ੍ਰਾਮ ਹੈਰੋਈਨ ਤੇ 2100 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਰੂਪਨਗਰ, 10 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 25 ਗ੍ਰਾਮ ਹੈਰੋਈਨ ਅਤੇ 2100 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ ਅਤੇ ਉਨਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮੇ ਦਰਜ ਕੀਤੇ ਗਏ।
 
ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿਚ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵਲੋ ਹਰਸ਼ ਕੁਮਾਰ ਅਤੇ ਗੁਰਦੀਪ ਸਿੰਘ ਉਰਫ਼ ਕਾਲੂ ਵਾਸੀ ਬੇਗਮਪੁਰ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 25 ਗ੍ਰਾਮ ਹੈਰੋਈਨ ਬ੍ਰਾਮਦ ਕੀਤੀ ਗਈ ਅਤੇ ਥਾਣਾ ਸਿਟੀ ਮੋਰਿੰਡਾ ਵੱਲੋਂ ਯੋਗੇਸ ਸ਼ਰਮਾ ਵਾਸੀ ਵਾਰਡ ਨੰਬਰ 14 ਟਾਵਰ ਵਾਲੀ ਕਾਲੋਨੀ ਮੋਰਿੰਡਾ ਅਤੇ ਮਾਨਿਕ ਸ਼ਰਮਾ ਵਾਸੀ ਵਾਰਡ ਨੰਬਰ-8 ਮੋਰਿੰਡਾ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 2100 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
 
ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ ‘ਸੰਪਰਕ' ਦੀ ਤਹਿਤ ਜ਼ਿਲ੍ਹਾ ਪੁਲਿਸ ਵਲੋ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਪਿੰਡਾ ਵਿੱਚ ਜਾ ਕੇ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ। ਮੀਟਿੰਗਾਂ ਦੌਰਾਨ ਹਾਜ਼ਰੀਨ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।
 
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
 
 
Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ