ਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ

ਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ

ਰੂਪਨਗਰ, 15 ਜਨਵਰੀ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 05 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ, 3 ਕਿਲੋ 915 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 510 ਗ੍ਰਾਮ ਅਫੀਮ ਅਤੇ ਇੱਕ ਮੋਟਰਸਾਇਕਲ ਬਰਾਮਦ ਕੀਤਾ ਗਿਆ।
 
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਮਾਮਲਿਆਂ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ। 
 
ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਵੱਲੋਂ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 63 ਗੱਟੇ ਚਾਇਨਾ ਡੋਰ ਦੇ ਬ੍ਰਾਮਦ ਕੀਤੇ ਗਏ ਅਤੇ ਉਸ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾ ਪਰ ਨਕੇਲ ਕੱਸਣ ਲਈ ਨਾਕਾਬੰਦੀ ਦੋਰਾਨ ਚੈਕਿੰਗ ਕੀਤੀ ਗਈ।
 
ਸ. ਮਨਿੰਦਰ ਸਿੰਘ ਨੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਹਰਦੀਪ ਸਿੰਘ ਉਰਫ ਅਮਨ ਵਾਸੀ ਸੁਖਰਾਮਪੁਰ ਟੱਪਰੀਆ ਅਤੇ ਸਰਬਜੀਤ ਸਿੰਘ ਉਰਫ ਸੰਮੀ ਵਾਸੀ ਪਿੰਡ ਕੋਟਲਾ ਨਿਹੰਗ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ 10 ਗ੍ਰਾਮ ਤੋਂ ਵੱਧ ਨਸੀਲਾ ਪਾਊਡਰ ਅਤੇ ਇੱਕ ਮੋਟਰਸਾਇਕਲ ਬ੍ਰਾਮਦ ਕੀਤਾ ਗਿਆ। 
 
ਉਨ੍ਹਾਂ ਦੱਸਿਆ ਕਿ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਜਸਵਿੰਦਰ ਸਿੰਘ ਉਰਫ ਜੱਸ ਵਾਸੀ ਪਿੰਡ ਖੇੜਾ ਥਾਣਾ ਬਲਾਕ ਮਾਜਰੀ ਜ਼ਿਲ੍ਹਾ ਮੋਹਾਲੀ, ਗੁਰਪ੍ਰੀਤ ਸਿੰਘ ਵਾਸੀ ਪਿੰਡ ਟੰਬਾ ਥਾਣਾ ਗੜਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਗੁਰਜੰਟ ਸਿੰਘ ਵਾਸੀ ਪਿੰਡ ਸੈਣੀ ਮਾਜਰਾ ਜ਼ਿਲ੍ਹਾ ਮੋਹਾਲੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 3 ਕਿਲੋ 915 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 510 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ।
 
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਥਾਣਾ ਕੀਰਤਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਰਣਵੀਰ ਸਿੰਘ ਵਾਸੀ ਪਿੰਡ ਭਗਵਾਲਾ ਅਤੇ ਮਨਜੀਤ ਸਿੰਘ ਵਾਸੀ ਪਿੰਡ ਪ੍ਰਿਥੀਪੁਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
 
ਸੀਨੀਅਰ ਕਪਤਾਨ ਪੁਲਿਸ ਨੇ ਅੱਗੇ ਦੱਸਿਆ ਕਿ ਥਾਣਾ ਨੰਗਲ ਦੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਰੋਸ਼ਨ ਵਾਸੀ ਰਾਜ ਨਗਰ ਨੰਗਲ ਆਪਣੇ ਘਰ ਵਿਖੇ ਚਾਈਨਾ ਡੋਰ ਦੀ ਵਿਕਰੀ ਕਰ ਰਿਹਾ ਹੈ। ਜਿਸ ਤੇ ਥਾਣਾ ਨੰਗਲ ਦੀ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਰੋਸ਼ਨ ਉਕਤ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਪਾਸੋਂ 63 ਗੱਟੇ ਚਾਇਨਾ ਡੋਰ ਦੇ ਬ੍ਰਾਮਦ ਕੀਤੇ ਗਏ। ਜਿਸ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। 
 
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। 

Advertisement

Latest News

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...
ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਕੈਬਨਿਟ ਮੰਤਰੀ, ਡੀ.ਸੀ., ਸੀ.ਪੀ., ਚੇਅਰਮੈਨ, ਅਤੇ ਹੋਰ ਵਿਧਾਇਕ ਡਾ. ਗੁਪਤਾ ਦੇ ਘਰ ਉਨ੍ਹਾਂ ਦੀ ਪਤਨੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ
ਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹੇ 'ਚ ਚਲਾਈ ਵਿਆਪਕ ਜਾਗਰੂਕਤਾ ਮੁਹਿੰਮ - ਆਰ.ਟੀ.ਓ
'ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ