ਰੂਪਨਗਰ ਪੁਲਿਸ ਨੇ 2 ਵਿਅਕਤੀਆਂ ਨੂੰ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1 ਵਿਅਕਤੀ ਨੂੰ 01 ਦੇਸੀ ਪਿਸਟਲ 32 ਬੋਰ ਤੇ 02 ਜਿੰਦਾ ਕਾਰਤੂਸ ਸਮੇਤ ਕੀਤਾ ਗ੍ਰਿਫ਼ਤਾਰ

 ਰੂਪਨਗਰ ਪੁਲਿਸ ਨੇ 2 ਵਿਅਕਤੀਆਂ ਨੂੰ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1 ਵਿਅਕਤੀ ਨੂੰ 01 ਦੇਸੀ ਪਿਸਟਲ 32 ਬੋਰ ਤੇ 02 ਜਿੰਦਾ ਕਾਰਤੂਸ ਸਮੇਤ ਕੀਤਾ ਗ੍ਰਿਫ਼ਤਾਰ

ਰੂਪਨਗਰ , 12 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਦੇਸੀ ਪਿਸਟਲ 32 ਬੋਰ ਤੇ 02 ਜਿੰਦਾ ਕਾਰਤੂਸ ਬ੍ਰਾਮਦ ਕਰਕੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।
 
ਇਸ ਸਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵਲੋਂ ਬਲਵਿੰਦਰ ਸਿੰਘ ਉਰਫ ਲਵਲੀ ਵਾਸੀ ਪਿੰਡ ਬਹਿਰਾਮਪੁਰ ਜਿਮੀਦਾਰਾ ਅਤੇ ਜਗਦੀਪ ਸਿੰਘ ਵਾਸੀ ਪਿੰਡ ਮਾਜਰੀ ਜੱਟਾਂ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 15 ਗ੍ਰਾਮ ਤੇ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
 
ਇਸ ਤੋਂ ਇਲਾਵਾ ਥਾਣਾ ਸਦਰ ਰੂਪਨਗਰ ਵਲੋ ਚੈਕਿੰਗ ਦੌਰਾਨ ਰੋਬਿਨ ਸਿੰਘ ਵਾਸੀ ਪਿੰਡ ਘੀੜ ਥਾਣਾ ਨਾਲਾਗੜ ਜ਼ਿਲ੍ਹਾ ਸੋਲਨ (ਹਿਮਾਚਲ ਪ੍ਰਦੇਸ) ਦੀ ਕਾਰ ਵਿੱਚੋਂ 01 ਦੇਸੀ ਪਿਸਟਲ 32 ਬੋਰ ਤੇ 02 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਜਿਸ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
 
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਲਾਅ ਐਂਡ ਆਰਡਰ ਬਣਾਈ ਰੱਖਣ ਅਤੇ ਭੈੜੇ ਅਨਸਰਾ ਖਿਲਾਫ ਆਪ੍ਰੇਸ਼ਨ 'ਸਤਰਕ' ਤਹਿਤ ਜਿਲ੍ਹਾ ਵਿੱਚ ਰਾਤ ਸਮੇਂ 14 ਥਾਵਾਂ ਪਰ ਨਾਕਾਬੰਦੀ ਕਰਕੇ ਗਜਟਿਡ ਅਫਸਰਾਨ, ਮੁੱਖ ਅਫਸਰਾਨ ਅਤੇ ਪੁਲਿਸ ਪਾਰਟੀਆਂ ਵਲੋ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵਲੋਂ ਅੰਤਰ ਜਿਲ੍ਹਾਂ ਪੁਆਇਟ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ।
 
ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪ੍ਰੋਜੈਕਟ 'ਸੰਪਰਕ' ਦੀ ਤਹਿਤ ਜਿਲ੍ਹਾ ਪੁਲਿਸ ਵਲੋ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋਂ ਪਿੰਡਾ ਵਿੱਚ ਜਾਕੇ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ। ਮੀਟਿੰਗਾਂ ਦੌਰਾਨ ਹਾਜ਼ਰੀਨ ਨੂੰ ਪੰਜਾਬ ਐਂਟੀ ਡਰੰਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।
 
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
Tags:

Advertisement

Latest News

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 13 ਮਈ:ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ...
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਤਿੰਨ ਦਿਨਾਂ ਟ੍ਰੈਫਿਕ ਇਨਫੋਰਸਮੈਂਟ ਮੁਹਿੰਮ ਚਲਾਈ
ਫਾਜ਼ਿਲਕਾ ਵਿੱਚ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਯੋਗਾ ਨਾਲ ਜੋੜਨ ਦੀ ਪਹਿਲ
’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ: ਕੈਬਨਿਟ ਮੰਤਰੀ ਬਲਜੀਤ ਕੌਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼
4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ