ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸੰਗਤਾਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਮੂਲੀਅਤ ਲਈ ਅਪੀਲ

ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸੰਗਤਾਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਮੂਲੀਅਤ ਲਈ ਅਪੀਲ

ਫ਼ਰੀਦਕੋਟ4 ਨਵੰਬਰ ( )

ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 8 ਨਵੰਬਰ 2025 (ਸ਼ਨੀਵਾਰ) ਸ਼ਾਮ 6 ਤੋਂ 8 ਵਜੇ ਤੱਕ ਨਹਿਰੂ ਸਟੇਡੀਅਮ ਫ਼ਰੀਦਕੋਟ ਵਿੱਚ ਆਯੋਜਿਤ ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ।

ਇਹ ਸਮਾਗਮ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀਭਾਈ ਸਤੀ ਦਾਸ ਜੀਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਹੈ।

ਸ. ਸੇਖੋਂ ਨੇ ਕਿਹਾ ਕਿ ਇਹ ਸਮਾਗਮ ਸਾਨੂੰ ਆਪਣੇ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀਆਂ ਅਮਰ ਕੁਰਬਾਨੀਆਂ ਨੂੰ ਯਾਦ ਕਰਨ ਦਾ ਇਕ ਅਨਮੋਲ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਰੌਸ਼ਨੀ ਅਤੇ ਆਵਾਜ਼ ਦੇ ਇਸ ਵਿਲੱਖਣ ਪ੍ਰੋਗਰਾਮ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਧਰਮ ਲਈ ਕੀਤੀ ਬਲਿਦਾਨਮਈ ਜੀਵਨ ਕਥਾ ਨੂੰ ਦਰਸਾਇਆ ਜਾਵੇਗਾਜੋ ਹਰ ਉਮਰ ਦੇ ਲੋਕਾਂਖ਼ਾਸ ਤੌਰ ਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਸਮਾਗਮਾਂ ਰਾਹੀਂ ਲੋਕਾਂ ਨੂੰ ਆਪਣੇ ਇਤਿਹਾਸਧਾਰਮਿਕ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦਾ ਉਦੇਸ਼ ਹੈ। ਸ. ਸੇਖੋਂ ਨੇ ਕਿਹਾ, “ਸਾਡੇ ਗੁਰੂ ਸਾਹਿਬਾਨਾਂ ਨੇ ਧਰਮਨਿਆਂ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਉਹਨਾਂ ਦੀਆਂ ਕੁਰਬਾਨੀਆਂ ਸਾਨੂੰ ਏਕਤਾਸਹਿਨਸ਼ੀਲਤਾ ਤੇ ਸੱਚਾਈ ਦੇ ਰਸਤੇ ਤੇ ਤੁਰਨ ਦੀ ਪ੍ਰੇਰਣਾ ਦਿੰਦੀਆਂ ਹਨ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਰੇ ਜ਼ਿਲ੍ਹਾ ਵਾਸੀਆਂਵਿਦਿਆਰਥੀਆਂਅਧਿਆਪਕਾਂਸਮਾਜ ਸੇਵਕਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਪਵਿੱਤਰ ਤੇ ਇਤਿਹਾਸਕ ਯਾਦਗਾਰ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਇਸਨੂੰ ਸਫਲ ਬਣਾਉਣ। 

Advertisement

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥...
ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)