ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹਰੀ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹਰੀ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

Patiala,31 OCT,2024,(Azad Soch News):- ਸੰਤ ਅਵਤਾਰ ਸਿੰਘ ਮੈਮੋਰੀਅਲ ਸਕੂਲ (Sant Avtar Singh Memorial School) ਅਤੇ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੰਕੈਡਰੀ ਸਕੂਲ ਵਿਖੇ ਦੀਵਾਲੀ ਨੂੰ ਲੈ ਕੇ ਕਰਵਾਏ ਗਏ ਸਮਾਗਮ ਵਿੱਚ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਹੋਇਆ ਸਕੂਲ ਦੇ ਬੱਚਿਆਂ ਅਤੇ ਸਟਾਫ਼ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਸਕੂਲ ਦੇ ਬੱਚਿਆਂ ਨੂੰ ਦੀਵਾਲੀ ਦੀ ਮਹੱਤਤਾ ਦੱਸਦਿਆਂ ਸੰਤ ਸੀਚੇਵਾਲ ਨੇ ਦੱਸਿਆ ਕਿ ਖ਼ੁਸ਼ੀਆਂ ਦੇ ਇਹਨਾਂ ਤਿਉਹਾਰ ਵਿਚ ਅਜੋਕੇ ਸਮੇਂ ਦੌਰਾਨ ਪਟਾਕੇ ਚਲਾਉਣ ਦੀ ਪਈ ਪਿਰਤ ਵਾਤਾਵਰਣ ਦਾ ਵੱਡਾ ਨੁਕਸਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਤਰ੍ਹਾਂ ਨਾਲ ਪਟਾਕਿਆਂ ਦੇ ਰੂਪ ਵਿਚ ਨੋਟਾਂ ਨੂੰ ਅੱਗ ਲਗਾ ਕਰੋੜਾਂ ਰੁਪਏ ਫੂਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪਟਾਕਿਆਂ ਦੇ ਰੂਪ ਵਿਚ ਫੂਕੇ ਜਾਣ ਵਾਲੇ ਪੈਸਿਆਂ ਨਾਲ ਲੋੜਵੰਦਾਂ ਦੀ ਮਦਦ ਕਰਕੇ ਸਰਬੱਤ ਦੇ ਭਲੇ ਦੇ ਸਿਧਾਂਤ 'ਤੇ ਪਹਿਰਾ ਦੇ ਕੇ ਅਸੀਸਾਂ ਦੇ ਨਾਲ-ਨਾਲ ਇਨ੍ਹਾਂ ਪੈਸਿਆਂ ਦਾ ਵੱਧ ਲਾਹਾ ਲਿਆ ਜਾ ਸਕਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਰੌਸ਼ਨੀ ਦੇ ਤਿਉਹਾਰ ਮੌਕੇ ਘਰਾਂ ਨੂੰ ਰੁਸ਼ਨਾਉਣ ਦੇ ਨਾਲ-ਨਾਲ ਆਪਣੇ ਹਿਰਦਿਆਂ ਨੂੰ ਵੀ ਰੁਸ਼ਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਇਕ ਅਹਿਮ ਮੁੱਦੇ ਵਜੋਂ ਉਭਰ ਰਹੇ ਜਲਵਾਯੂ ਪਰਿਵਰਤਨ ਦੇ ਮੁੱਦੇ ਵਿਚ ਜੇਕਰ ਕਿਸੇ ਦਾ ਸਭ ਤੋਂ ਵੱਡਾ ਸਹਿਯੋਗ ਹੈ ਤਾਂ ਉਹ ਪ੍ਰਦੂਸ਼ਣ ਦਾ ਹੀ ਹੈ।

ਸੰਤ ਸੀਚੇਵਾਲ ਨੇ ਕਿਹਾ ਕਿ ਜਿਹੜੇ ਤਿਉਹਾਰ ਨੂੰ ਅਸੀਂ ਖ਼ੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਸਮਝਦੇ ਸੀ ਅਜੋਕੇ ਸਮਾਜ ਵਿਚ ਉਹ ਤਿਉਹਾਰ ਸਿਰਫ਼ ਪਟਾਕਿਆਂ ਅਤੇ ਸ਼ੋਰ ਸ਼ਰਾਬੇ ਤੱਕ ਹੀ ਸੀਮਿਤ ਰਹਿ ਗਿਆ ਹੈ। ਇਸ ਮੌਕੇ ਸਕੂਲ ਦੇ ਸਟਾਫ਼ ਅਤੇ ਬੱਚਿਆਂ ਵੱਲੋਂ ਹਰੀ ਦੀਵਾਲੀ ਮਨਾਉਣ ਦਾ ਅਹਿਦ ਲਿਆ ਗਿਆ ਅਤੇ ਦੀਵਾਲੀ ਮੌਕੇ ਇਕ-ਇਕ ਬੂਟਾ ਲਗਾਉਣ ਦਾ ਪ੍ਰਣ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਸੰਤ ਸੀਚੇਵਾਲ ਵਲੋਂ ਸਕੂਲ ਦੀ ਬਿਲਡਿੰਗ ਵਿੱਚ ਬੂਟੇ ਵੀ ਲਗਾਏ ਗਏ। ਇਸ ਮੋਕੇ ਸਮਾਗਮ ਵਿੱਚ ਸੁਰਜੀਤ ਸਿੰਘ ਸ਼ੰਟੀ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਰਜਵੰਤ ਕੌਰ, ਪ੍ਰਿੰਸੀਪਲ ਸਤਪਾਲ ਸਿੰਘ, ਸਕੂਲ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਸਕੂਲ ਦੇ ਬੱਚਿਆਂ ਸਮੇਤ ਉਨ੍ਹਾਂ ਦੇ ਮਾਪੇ ਹਾਜ਼ਰ ਰਹੇ।

ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਿਲਆਂ ਵਿੱਚ ਜੇਤੂ ਰਹੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਸੀਚੇਵਾਲ ਵਿਖੇ ਚਲਾਈਆਂ ਜਾ ਰਹੀਆਂ ਖੇਡ ਅਕੈਡਮੀਆਂ ਬੱਚਿਆਂ ਲਈ ਇਕ ਨਰਸਰੀਆਂ ਸਾਬਿਤ ਹੋ ਰਹੀਆਂ ਹਨ ਜਿੱਥੇ ਬੱਚਿਆਂ ਨੂੰ ਰਾਸ਼ਟਰੀ ਤੋਂ ਅੰਤਰਰਾਸ਼ਟਰੀ ਪੱਧਰ ਤੱਕ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਮੁਬਾਰਕਬਾਦ ਦਿੰਦਿਆਂ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਨਾਲ ਜੀਅ ਜਾਣ ਨਾਲ ਮਿਹਨਤ ਕਰਨ ਲਈ ਕਿਹਾ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Advertisement

Latest News

ਸ਼ੁਭਮਨ ਗਿੱਲ ਦੀ ਕਪਤਾਨੀ ਹੇਠ,ਭਾਰਤੀ ਕ੍ਰਿਕਟ ਟੀਮ ਇੰਗਲੈਂਡ ਦੌਰੇ ‘ਤੇ 5 ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ,ਭਾਰਤੀ ਕ੍ਰਿਕਟ ਟੀਮ ਇੰਗਲੈਂਡ ਦੌਰੇ ‘ਤੇ 5 ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ
New Delhi,17,JUN,2025,(Azad Soch News):- ਸ਼ੁਭਮਨ ਗਿੱਲ ਦੀ ਕਪਤਾਨੀ ਹੇਠ, ਭਾਰਤੀ ਕ੍ਰਿਕਟ ਟੀਮ ਇੰਗਲੈਂਡ (Indian Cricket Team England) ਦੌਰੇ ‘ਤੇ 5...
ਰੋਡੀ ਥਾਣਾ ਪੁਲਿਸ ਨੇ ਇੱਕ ਨੌਜਵਾਨ ਨੂੰ 6 ਹਜ਼ਾਰ 300 ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ
ਕੋਚੀ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ ਨੂੰ ਬੰਬ ਦੀ ਧਮਕੀ,ਐਮਰਜੈਂਸੀ ਲੈਂਡਿੰਗ ਕਰਨੀ ਪਈ
ਸਿੱਧੂ ਮੂਸੇ ਵਾਲਾ ਡਾਕਿਊਮੈਂਟਰੀ ਮਾਮਲੇ ਵਿੱਚ ਬੀਬੀਸੀ ਦੀ ਜਵਾਬ ਤਲਬੀ ਲਈ ਮਾਨਸਾ ਦੀ ਅਦਾਲਤ ਵਿੱਚ ਪੇਸ਼ੀ ਹੋਈ
ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਮਹਿਲਾ ODI ਵਿਸ਼ਵ ਕੱਪ 2025 ਦੇ ਸ਼ਡਿਊਲ ਦਾ ਐਲਾਨ ਕੀਤਾ
ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ 17 ਜੂਨ (ਸ਼ਾਮ 6 ਵਜੇ) ਤੋਂ 19 ਜੂਨ (ਸ਼ਾਮ 6 ਵਜੇ) ਤੱਕ ਡਰਾਈ ਡੇਅ ਘੋਸ਼ਿਤ ਕੀਤਾ
ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ ਦੇ ਹਾਦਸੇ ਕਰੈਸ਼ ਹੋਏ ਜਹਾਜ਼ ਦੇ ਕਾਕਪਿਟ ਦਾ ਵੌਇਸ ਰਿਕਾਰਡਰ ਮਿਲਿਆ