ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ

ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ

ਸੰਗਰੂਰ, 17 ਜੂਨ

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਵਿਚਲੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ 'ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨਾਂ, ਛੱਪੜਾਂ ਦੀ ਸਾਫ਼-ਸਫਾਈ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ, ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡਾਂ ਤੇ ਸ਼ਹਿਰਾਂ ਦੀ ਦਿੱਖ ਨੂੰ ਸੁਧਾਰਨ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।

ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ, ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਬੂਟੇ ਲਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ, ਛੱਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ।

ਡੀ.ਸੀ. ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੀ ਸਾਫ਼-ਸਫਾਈ ਸਬੰਧੀ ਕਾਰਜਾਂ ਦੀ ਜ਼ਿਲ੍ਹੇ ਦੇ ਬੀ.ਡੀ.ਪੀ.ਓਜ਼ ਅਤੇ ਕਾਰਜ ਸਾਧਕ ਅਫਸਰ ਖੁਦ ਨਿਰੀਖਣ ਕਰਨ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਚੱਲ ਰਹੇ ਕੰਮਾਂ ਲਈ ਨਿਜੀ ਤੌਰ 'ਤੇ ਦੌਰਾ ਕਰਕੇ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਾਸਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਵੀ ਆਖਿਆ।

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ ਨੂੰ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ ਅਤੇ ਇਸ ਸਬੰਧੀ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੂੰ ਵੀ ਸੂਚਿਤ ਕਰਨ ਲਈ ਕਿਹਾ ਗਿਆ। ਉਹਨਾਂ ਕਿਹਾ ਕਿ ਕੋਈ ਵੀ ਬੱਚਾ ਪੜ੍ਹਾਈ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਸਵੈ ਸਹਾਇਤਾ ਗਰੁੱਪਾਂ ਦੀ ਮਦਦ ਲੈਣ ਦੀ ਗੱਲ ਵੀ ਆਖੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਖਚੈਨ ਸਿੰਘ, ਐੱਸ.ਡੀ.ਐੱਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ, ਐੱਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐੱਸ.ਡੀ.ਐਮ. ਲਹਿਰਾ ਸੂਬਾ ਸਿੰਘ, ਐੱਸ.ਡੀ.ਐਮ ਧੂਰੀ ਰਿਸ਼ਬ ਬਾਂਸਲ,
ਐੱਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags:

Advertisement

Latest News

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ...
ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ