ਸਪੀਕਰ ਸ. ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
By Azad Soch
On
ਫਰੀਦਕੋਟ 9 ਸਤੰਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਨੇ ਅੱਜ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਖ਼ਾਸ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਵੱਖ-ਵੱਖ ਸ਼ਿਕਾਇਤਾਂ ਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਤੁਰੰਤ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਭ ਤੋਂ ਵੱਡੀ ਤਰਜੀਹ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਲੋਕ ਮਿਲਣੀ ਪ੍ਰੋਗਰਾਮ ਕਰ ਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਕੀਤਾ ਜਾਂਦਾ ਹੈ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੋਟਕਪੂਰਾ ਹਲਕੇ ਵਿਕਾਸ ਕਾਰਜਾਂ ਲਈ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰ ਮੁਸ਼ਕਿਲ ਦਾ ਹੱਲ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ।
Tags:
Related Posts
Latest News
24 May 2026 20:36:42
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ....

