ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੰਗਤ ਸ੍ਰੀ ਅਨੰਦਪੁਰ ਸਾਹਿਬ ਰਵਾਨਾ

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੰਗਤ ਸ੍ਰੀ ਅਨੰਦਪੁਰ ਸਾਹਿਬ ਰਵਾਨਾ

ਸੁਨਾਮ, 23 ਨਵੰਬਰ

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਰਹਿਨੁਮਾਈ ਹੇਠ ਅੱਜ ਵਿਧਾਨ ਸਭਾ ਹਲਕਾ ਸੁਨਾਮ ਤੋਂ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸ਼ਰਧਾ ਭਾਵਨਾ ਨਾਲ ਰਵਾਨਾ ਹੋਈ।

ਇਸ ਸਬੰਧੀ ਬੱਸਾਂ ਨੂੰ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਸ਼੍ਰੀ ਮੁਕੇਸ਼ ਜੁਨੇਜਾ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਨੇ ਦੱਸਿਆ ਕਿ ਅੱਜ ਤਿੰਨ ਬੱਸਾਂ, ਸੁਨਾਮ ਊਧਮ ਸਿੰਘ ਵਾਲਾ, ਜਖੇਪਲ ਚੌਵਾਸ ਅਤੇ ਅਕਬਰਪੁਰ ਤੋਂ ਸ੍ਰੀ ਅਨੰਦਪੁਰ ਸਾਹਿਬ ਗਈਆਂ ਹਨ।

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਸਮਾਗਮ 25 ਨਵੰਬਰ ਤਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਸ਼ਹਾਦਤ, ਧਰਮ ਅਤੇ ਮਨੁਖਤਾ ਲਈ ਦਿੱਤੇ ਅਣਮੁੱਲੇ ਯੋਗਦਾਨ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣਾ ਹੈ।

ਸੁਨਾਮ ਊਧਮ ਸਿੰਘ ਵਾਲਾ ਤੋਂ ਅੱਜ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਈ ਹੈ। ਪੰਜਾਬ ਸਰਕਾਰ ਵੱਲੋਂ ਸਮਾਗਮਾਂ ਲਈ ਪੂਰੀ ਤਰ੍ਹਾਂ ਪੱਕੇ ਪ੍ਰਬੰਧ ਕੀਤੇ ਗਏ ਹਨ, ਜਿਨ੍ਹਾਂ ਤਹਿਤ ਵੱਖ ਵੱਖ ਸਮਾਗਮ ਸਫਲਤਾਪੂਰਵਕ ਸੰਪੰਨ ਹੋਣਗੇ।

ਇਸ ਮੌਕੇ ਪੀ.ਏ. ਸੰਜੀਵ ਸੰਜੂ, ਪਾਲ ਸਿੰਘ ਰਿੰਪੀ, ਬਲਾਕ ਪ੍ਰਧਾਨ ਸਾਹਿਬ ਸਿੰਘ, ਜਖੇਪਲ ਚੌਵਾਸ ਦੇ ਸਰਪੰਚ ਗੁਰਚਰਨ ਸਿੰਘ, ਜਗਬੀਰ ਸਿੰਘ ਬਲਾਕ ਪ੍ਰਧਾਨ ਅਕਬਰਪੁਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ। 

Advertisement

Advertisement

Latest News

ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ
Patiala,06,DEC,2025,(Azad Soch News):-  ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...
ਭਾਰਤ ਅਤੇ ਰੂਸ ਨੇ ਖੇਤੀਬਾੜੀ, ਜਹਾਜ਼ਰਾਨੀ, ਖਾਦਾਂ ਅਤੇ ਡਾਕਟਰੀ ਸਿੱਖਿਆ ਸਮੇਤ ਕਈ ਖੇਤਰਾਂ ਨੂੰ ਕਵਰ ਕਰਨ ਵਾਲੇ ਮਹੱਤਵਪੂਰਨ ਸਮਝੌਤਿਆਂ ‘ਤੇ ਹਸਤਾਖਰ ਕੀਤੇ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ-ਰੂਸੀ ਨਾਗਰਿਕਾਂ ਨੂੰ ਮੁਫ਼ਤ ਈ-ਟੂਰਿਸਟ ਵੀਜ਼ਾ ਮਿਲੇਗਾ
Xiaomi ਨੇ ਲਾਂਚ ਕੀਤਾ ਹਲਕਾ ਵੈਕਿਊਮ ਕਲੀਨਰ,40 ਮਿੰਟ ਲਗਾਤਾਰ ਸਫਾਈ
ਮਿਆਂਮਾਰ ਵਿੱਚ ਸ਼ੁੱਕਰਵਾਰ ਰਾਤ ਇੱਕ ਵਾਰ ਫਿਰ ਧਰਤੀ ਕੰਬਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-12-2025 ਅੰਗ 729
ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ