ਨਸ਼ਿਆਂ ਦੇ ਖਾਤਮੇ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਸਬੰਧੀ ਸੰਗਰੂਰ ਪੁਲਿਸ ਵੱਲੋਂ ਲਗਾਤਾਰ ਯਤਨ ਜਾਰੀ

ਨਸ਼ਿਆਂ ਦੇ ਖਾਤਮੇ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਸਬੰਧੀ ਸੰਗਰੂਰ ਪੁਲਿਸ ਵੱਲੋਂ ਲਗਾਤਾਰ ਯਤਨ ਜਾਰੀ

ਸੰਗਰੂਰ, 11 ਨਵੰਬਰ (000) - ਸ੍ਰੀ ਸਰਤਾਜ ਸਿੰਘ ਚਾਹਲ ਐਸ ਐਸ ਪੀ ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਯੁੱਧ ਨਸ਼ਿਆ ਵਿਰੁੱਧ ਦਾ ਸਮਾਜ ਵਿਰੋਧੀ ਅਨਸਰਾ ਦੇ ਖਿਲਾਫ ਵਿੱਢੀ ਮੁਹਿਮ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਸਬੰਧੀ ਸੰਗਰੂਰ ਪੁਲਿਸ ਵੱਲੋਂ ਲਗਾਤਾਰ ਠੋਸ ਯਤਨ ਕੀਤੇ ਰਹੇ ਹਨ ਜਿਨਾ ਦੇ ਚਲਦਿਆ ਸ੍ਰੀ ਸੁਖਦੇਵ ਸਿੰਘ ਪੀ ਪੀ ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਸੰਗਰੂਰ ਦੀ ਨਿਗਰਾਨੀ ਹੇਠ ਸਬ-ਡਵੀਜਨ ਸੰਗਰੂਰ ਅਧੀਨ ਆਉਦੇ ਥਾਣਾ ਸਦਰ ਸੰਗਰੂਰ, ਥਾਣਾ ਸਿਟੀ ਸੰਗਰੂਰ ਅਤੇ ਥਾਣਾ ਸਿਟੀ-1 ਸੰਗਰੂਰ ਦੀ ਪੁਲਿਸ ਵੱਲੋਂ ਲੰਘੇ ਹਫਤੇ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 03 ਮੁਕੱਦਮੇ ਦਰਜ ਰਜਿਸਟਰ ਕਰਕੇ 03 ਦੋਸੀਆਨ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਦੋਸੀਆਂ ਪਾਸੋਂ 20 ਗ੍ਰਾਮ ਚਿੱਟਾ/ਹੈਰੋਇੰਨ 345 ਨਸੀਲੀਆ ਗੋਲੀਆ ਮਾਰਕਾ ਅਲਪ੍ਰਾ ਜ਼ੋਲਮ, ਆਬਕਾਰੀ ਐਕਟ ਤਹਿਤ ਵੀ 02 ਕੇਸ ਦਰਜ ਕਰਕੇ (02 ਦੋਸੀਆਨ ਪਾਸੋਂ 36 ਬੋਤਲਾ ਸਰਾਬ ਠੇਕਾ ਦੇਸੀ ਅਤੇ 25 ਬੋਤਲਾ ਸਰਾਬ ਮਾਰਕਾ ਚੰਡੀਗੜ੍ਹ ਬ੍ਰਾਮਦ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਇਹਨਾ ਮੁਕਦਮਿਆ ਤੇ ਇਲਾਵਾ ਹੋਰ ਪਹਿਲੇ ਦਰਜ ਮੁਕਦਮਿਆ ਵਿੱਚ ਵੀ 06 ਦੋਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸੀ ਦੌਰਾਨ ਨਸ਼ੇ ਦੀ ਬਿਮਾਰੀ ਤੋਂ ਪੀੜਤ ਵਿਅਕਤੀਆ ਨੂੰ ਨਸ਼ੇ ਦੀ ਦਲਦਲ ਤੇ ਨਿਜਾਤ ਦਵਾਉਣ ਲਈ 10 ਪੀੜਤਾਂ ਨੂੰ ਦਵਾਈ ਦਿਵਾਈ ਹੈ। ਟਰੈਫਿਕ ਦੇ ਨਿਯਮਾ ਦੀ ਉਲੰਘਣਾ ਕਰਨ ਵਾਲੇ 29 ਵਹੀਕਲਾ ਦੇ ਟਰੈਫਿਕ ਚਲਾਨ ਕੀਤੇ ਗਏ ਹਨ ਅਤੇ ਅਮਨ ਕਾਨੂੰਨ ਨੂੰ ਬਹਾਲ ਰੱਖਣ ਲਈ 09 ਵਿਅਕਤੀਆ ਦੇ ਖਿਲਾਫ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਇਨਸਾਫ ਦੇਣ ਦੇ ਮੱਦੇਨਜਰ ਪਬਲਿਕ ਵੱਲੋਂ ਦਿੱਤੀਆ ਗਈਆ 12 ਸਿਕਾਇਤਾਂ ਦਾ ਯੋਗ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਸਮਰੱਥ ਅਥਾਰਟੀਜ ਦੇ ਹੁਕਮਾ ਦੀ ਪਾਲਣਾ ਤਹਿਤ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡਾ ਵਿੱਚ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਗਏ। ਜਿਸ ਸਬੰਧੀ ਕਿਸਾਨਾ ਅਤੇ ਆਮ ਪਬਲਿਕ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਜਿਸਦੇ ਨਤੀਜੇ ਵਜੋ ਜਿਲ੍ਹਾ ਸੰਗਰੂਰ ਅੰਦਰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੰਗ ਲੱਗਣ ਸਬੰਧੀ ਬਹੁਤ ਘੱਟ ਘਟਨਾਵਾਂ ਸਾਹਮਣੇ ਆਈਆ ਹਨ। ਸ਼ਹਿਰ ਸੰਗਰੂਰ ਅਤੇ ਸਮੁੱਚੇ ਇਲਾਕਾ ਅੰਦਰ ਅਮਨ ਕਾਨੂੰਨ ਬਹਾਲ ਰੱਖਣ ਸਬੰਧੀ ਸਪੈਸਲ ਕੈਸੋ ਅਪ੍ਰੇਸ਼ਨ ਤਹਿਤ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਭੀੜ ਵਾਲੀਆ ਥਾਵਾਂ ਦੀ ਸਨਾਖਤ ਕਰਕੇ ਚੈਕਿੰਗ ਕਰਨ ਦੇ ਨਾਲ ਨਾਲ ਪੁਲਿਸ ਵੱਲੋ ਹੋਰ ਵੀ ਠੋਸ਼ ਕਦਮ ਚੁੱਕੇ ਜਾ ਰਹੇ ਹਨ, ਨਸ਼ਾ ਸਮੱਲਗਰਾ ਅਤੇ ਮਾੜੇ ਅਨਸਰਾ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ