ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਤਾਵਰਨ ਏਜੰਡਾ ਸੌਂਪਿਆ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਨੂੰ ਵਾਤਾਵਰਨ ਏਜੰਡਾ ਸੌਂਪਿਆ

Chandigarh,11 May,2024,(Azad Soch News):-   ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੂੰ ਵਾਤਾਵਰਨ ਏਜੰਡਾ (environment agenda) ਸੌਂਪਿਆ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਤਲੁਜ ਦਰਿਆ (Sutlej River) ‘ਤੇ ਗਿੱਦੜਪਿੰਡੀ ਦੇ ਰੇਲਵੇ ਪੁਲ ਦੇ ਹੇਠਾਂ 15 ਤੋਂ 18 ਫੁੱਟ ਮਿੱਟੀ ਜੰਮੀ ਹੋਈ ਹੈmਉਨ੍ਹਾਂ ਕਿਹਾ ਕਿ ਇਸ ਮਿੱਟੀ ਨੂੰ ਹਟਾਉਣ ਦਾ ਮਾਮਲਾ ਮੁੱਖ ਮੰਤਰੀ ਕੋਲ ਉਠਾਇਆ ਗਿਆ ਹੈ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਾਮਲੇ ਦੀ ਗੰਭੀਰਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਮਈ ਦਾ ਪੂਰਾ ਮਹੀਨਾ ਚੋਣਾਂ ਵਿਚ ਲੱਗ ਜਾਵੇਗਾ ਅਤੇ ਜੂਨ-ਜੁਲਾਈ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ,ਅਜਿਹੀ ਸਥਿਤੀ ਵਿੱਚ ਮਿੱਟੀ ਨੂੰ ਚੁੱਕਣਾ ਮੁਸ਼ਕਿਲ ਹੋ ਜਾਵੇਗਾ,ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ,ਕਿ ਇਹ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਸਿੱਧਾ ਮੁੱਦਾ ਹੈ,ਇਸ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਕੇ ਉਹ ਛੇਤੀ ਹੀ ਕੰਮ ਸ਼ੁਰੂ ਕਰਵਾਉਣਗੇ ਤਾਂ ਜੋ ਸਤਲੁਜ ਦਰਿਆ (Sutlej River) ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਸਕੇ।

 

Advertisement

Latest News

ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਂਆਂ ਸੇਵਾਵਾਂ ਸ਼ੁਰੂ ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਂਆਂ ਸੇਵਾਵਾਂ ਸ਼ੁਰੂ
ਪਟਿਆਲਾ, 16 ਜੂਨ:                 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ...
ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ
ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ
ਡੀਏਵੀ ਕੈਂਪ ਵਿਖੇ ਐਨਸੀਸੀ ਕੈਡੇਟ ਰਾਸ਼ਟਰ ਨਿਰਮਾਣ ਦੇ ਗੌਰਵ ਵਜੋਂ ਉੱਭਰੇ
ਯੁੱਧ ਨਸ਼ਿਆਂ ਵਿਰੁੱਧ ; ਡਿਪਟੀ ਕਮਿਸ਼ਨਰ ਵਲੋਂ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ 'ਚ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਹਦਾਇਤ
ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ 'ਤੇ ਮਿਲਣਗੀਆਂ: ਡਿਪਟੀ ਕਮਿਸ਼ਨਰ
21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ - ਨਿਕਾਸ ਕੁਮਾਰ