ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਧਰਤੀ ਦਿਵਸ ਮੌਕੇ ਲਗਾਏ ਗਏ ਬੂਟੇ

ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਧਰਤੀ ਦਿਵਸ ਮੌਕੇ ਲਗਾਏ ਗਏ ਬੂਟੇ

ਫਾਜ਼ਿਲਕਾ, 22 ਅਪ੍ਰੈਲ

ਹਰ ਸਾਲ 22 ਅਪ੍ਰੈਲ ਵਿਸ਼ਵ ਧਰਤੀ ਦਿਵਸ ਮਨਾਉਣ ਦੇ ਰੂਪ ਵਿੱਚ ਖਾਸ ਹੁੰਦਾ ਹੈ। ਧਰਤੀ ਦਿਵਸ ਕੁਦਰਤ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਚੰਦਰ ਸ਼ੇਖਰ ਕੱਕੜ ਨੇ ਸਥਾਨਕ ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਧਰਤੀ ਦਿਵਸ ਮੌਕੇ ਬੂਟੇ ਲਗਾਉਂਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡੀਐਫਪੀਓ ਡਾ. ਕਵਿਤਾ ਸਿੰਘਡੀਪੀਐਮ ਰਾਜੇਸ਼ ਕੁਮਾਰ ਵਿਸ਼ੇਸ਼ ਤੌਰ ਤੇ ਹਾਜਰ ਸਨ।

ਸਿਵਲ ਸਰਜਨ ਡਾ. ਕੱਕੜ ਨੇ ਕਿਹਾ ਕਿ ਸਮੇਂ ਦੇ ਨਾਲ ਨਵੀਆਂ ਚੁਣੌਤੀਆਂ ਦੇ ਵਿਚਕਾਰ ਕੁਦਰਤ ਅਤੇ ਧਰਤੀ ਨੂੰ ਬਚਾਉਣ ਦੀ ਲੋੜ ਹੈ। ਧਰਤੀ ਦਿਵਸ ਦੀ ਭੂਮਿਕਾ ਹੋਰ ਵੀ ਅਹਿਮ ਹੋ ਜਾਂਦੀ ਹੈ ਤਾਂ ਜੋ ਵਿਕਾਸ ਦੀ ਦੌੜ ਵਿੱਚ ਵਾਤਾਵਰਨ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਧੁੰਦਲੀ ਨਾ ਹੋ ਜਾਵੇ। ਹਾਲਾਂਕਿਕੁਦਰਤ ਨੂੰ ਬਚਾਉਣ ਵਿੱਚ ਬਹੁਤ ਸਾਰੀਆਂ ਚੁਣੌਤੀਆਂ ਹਨ। ਇਨ੍ਹਾਂ ਵਿੱਚ ਤੇਜ਼ੀ ਨਾਲ ਆਬਾਦੀ ਦਾ ਵਾਧਾਮਿੱਟੀ ਦਾ ਕਟੌਤੀਜਲ ਪ੍ਰਦੂਸ਼ਣਜੰਗਲਾਂ ਦੀ ਕਟਾਈ ਵਰਗੀਆਂ ਚੁਣੌਤੀਆਂ ਮੁੱਖ ਹਨ। ਹਰ ਸਾਲ ਧਰਤੀ ਦਿਵਸ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਵੱਖ-ਵੱਖ ਥੀਮ ਨਾਲ ਮਨਾਇਆ ਜਾਂਦਾ ਹੈ।

ਜੇਕਰ ਅਸੀਂ ਧਰਤੀ ਦਿਵਸ ਦੇ ਇਤਿਹਾਸ 'ਤੇ ਨਜ਼ਰ ਮਾਰੀਏ ਤਾਂ ਇਹ ਸਾਲ 1970 ਤੋਂ ਸ਼ੁਰੂ ਹੋਇਆ ਸੀ। ਸੰਨ 1969 ਵਿੱਚ ਸਾਨ ਫਰਾਂਸਿਸਕੋ ਵਿੱਚ ਹੋਈ ਯੂਨੈਸਕੋ ਦੀ ਕਾਨਫਰੰਸ ਦੌਰਾਨ 22 ਅਪ੍ਰੈਲ ਨੂੰ ਧਰਤੀ ਦਿਵਸ ਦੇ ਨਾਮ ਦਾ ਫੈਸਲਾ ਕੀਤਾ ਗਿਆ ਸੀ। ਇਸ ਸਮੇਂ ਦੌਰਾਨ ਸ਼ਾਂਤੀ ਕਾਰਕੁਨਜੌਨ ਮੈਕਕੋਨਲ ਨੇ ਧਰਤੀ ਮਾਤਾ ਅਤੇ ਸ਼ਾਂਤੀ ਦੇ ਸੰਕਲਪ ਦਾ ਸਨਮਾਨ ਕਰਨ ਦਾ ਪ੍ਰਸਤਾਵ ਦਿੱਤਾ।

ਧਰਤੀ ਦਿਵਸ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਇਸ ਦਿਨ ਵਾਤਾਵਰਨ ਸੁਰੱਖਿਆ ਲਈ ਮੌਜੂਦਾ ਚੁਣੌਤੀਆਂ ਨੂੰ ਜਾਣਦਿਆਂ ਇਨ੍ਹਾਂ ਨੂੰ ਖ਼ਤਮ ਕਰਨ ਦੇ ਉਪਰਾਲਿਆਂ ਬਾਰੇ ਚਰਚਾ ਕੀਤੀ ਜਾਂਦੀ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਹੋਰਨਾਂ ਤੋਂ ਇਲਾਵਾ ਸੁਪਰਡੈਂਟ ਸੰਦੀਪ ਕੁਮਾਰ ਖੁਰਾਣਾਮਾਸ ਮੀਡੀਆ ਤੋਂ ਦਿਵੇਸ਼ ਕੁਮਾਰਹਰਮੀਤ ਸਿੰਘਸਟੈਨੋ ਰੋਹਿਤ ਸਚਦੇਵਾ ਆਦਿ ਹਾਜਰ ਸਨ।

Tags:

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ