ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(            ) - ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਅੱਜ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਵਾਰਡ ਨੰਬਰ 1 ਤੋਂ ਚੁਣੇ ਗਏ ਕੌਂਸਲਰ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਰਡ ਨੰਬਰ 15 ਤੋਂ ਚੁਣੇ ਗਏ ਕੌਂਸਲਰ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ।

 

15 ਵਾਰਡਾਂ ਵਾਲੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਨੇ ਕੀਤੀ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਨਵ-ਚੁਣੇ ਕੌਂਸਲਰਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

ਜ਼ਿਕਰਯੋਗ ਹੈ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਕੁੱਲ 15 ਵਾਰਡਾਂ ਵਿੱਚੋਂ ਹਾਲ ਹੀ ਵਿੱਚ ਹੋਈਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ 13 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਸੀ। ਅੱਜ ਹੋਈ ਚੋਣ ਪ੍ਰਕਿਰਿਆ ਦੌਰਾਨ ਸਮੂਹ ਕੌਂਸਲਰਾਂ ਨੇ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣਿਆ।

 

ਨਵੇਂ ਚੁਣੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਜੰਡਿਆਲਾ ਗੁਰੂ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਚੁਣੀ ਕਮੇਟੀ ਸ਼ਹਿਰ ਵਾਸੀਆਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ ਅਤੇ ਜੰਡਿਆਲਾ ਗੁਰੂ ਦੀ ਵਿਰਾਸਤੀ ਪਛਾਣ ਨੂੰ ਹੋਰ ਮਜ਼ਬੂਤ ਕਰੇਗੀ।

 

ਇਸ ਮੌਕੇ ਨਵੇਂ ਚੁਣੇ ਪ੍ਰਧਾਨ ਸ੍ਰੀ ਸਤਿੰਦਰ ਸਿੰਘ ਅਤੇ ਵਾਈਸ ਪ੍ਰਧਾਨ ਸ੍ਰੀ ਅਮਨਦੀਪ ਸਿੰਘ ਵਿਰਕ ਨੇ ਸਮੂਹ ਕੌਂਸਲਰਾਂਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਅਮਲ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਲੋਕਾਂ ਨੂੰ ਨਗਰ ਕੌਂਸਲ ਪੱਧਰ ਤੇ ਕਿਸੇ ਵੀ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। 

Advertisement

Latest News

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 23 ਜੂਨ-   ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ...
ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ