‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ

‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ17 ਜੁਲਾਈ:   

 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਬਣਵਾਲਾ ਅਣੂਮਿੱਡੂ ਖੇੜਾ ਅਤੇ ਕਿੱਲਿਆਂਵਾਲੀ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੇ ਕਿਹਾ ਕਿ ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ ਹੈ।

 

ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਇਹਨਾਂ ਪ੍ਰੋਗਰਾਮਾਂ ਦਾ ਮੁੱਖ ਮਕਸਦ ਵੀ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮੂਹ ਸਮਾਜ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ।

 

ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਚਾਉਣ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਦੀ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਅਜਿਹੇ ਵਿਅਕਤੀਆਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਕੀਤੀਜਿਸ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂਸਰਪੰਚਾਂਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਸਮੇਤ ਸਮੂਹ ਪਿੰਡ ਵਾਸੀਆਂ ਨੇ ਸਹੁੰ ਚੁੱਕੀਕਿ ਉਹ ਨਸ਼ਿਆਂ ਦੇ ਵਿਰੁੱਧ ਇਸ ਜੰਗ ਵਿੱਚ ਸਰਕਾਰ ਦਾ ਪੂਰਨ ਸਹਿਯੋਗ ਦੇਣਗੇ।

 

ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰਡਾ: ਕਰਨਜੀਤ ਸਿੰਘ ਗਿੱਲਮੁੱਖ ਖੇਤੀਬਾੜੀ ਅਫ਼ਸਰਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਗੁਰਬਾਜ ਸਿੰਘ ਖੁੱਡੀਆਂਡੀ.ਐਸ.ਪੀ. ਲੰਬੀ ਜਸਪਾਲ ਸਿੰਘ ਧਾਲੀਵਾਲਰਾਕੇਸ਼ ਬਿਸ਼ਨੋਈ ਬੀਡੀਪੀਓਗੁਰਬਾਜ ਸਿੰਘ ਵਣਵਾਲਾਰਛਪਾਲ ਸਿੰਘ ਚੇਅਰਮੈਨਗੁਰਮੇਲ ਸਿੰਘ ਸਰਪੰਚਸਰਬਜੀਤ ਸਿੰਘ ਮਿੱਡੁ ਖੇੜਾਬਾਬਾ ਬਲਕਾਰ ਸਿੰਘਮਾਸਟਰ ਰਾਮ ਸਿੰਘਗੁਰਭਜਨ ਸਿੰਘਨਿਰਮਲ ਸਿੰਘਜਸਵਿੰਦਰ ਸਿੰਘ ਮਿੱਡੁ ਖੇੜਾਮਲਕੀਤ ਸਿੰਘ ਸਰਪੰਚ ਮਿੱਡੁ ਖੇੜਾਪਰਮ ਭਾਗੂ ਸਰਪੰਚਰਾਜਾ ਮਾਹੂੱਆਣਾਨਾਨਕਦੀਪ ਸਿੰਘਤਰਸੇਮ ਸਿੰਘਬਿੱਟੂ ਸਿੰਘ ਸਾਬਕਾ ਸਰਪੰਚ ਮਿੱਡੂ ਖੇੜਾਬੱਬੂ ਨੰਬਰਦਾਰਮਿੱਡੂ ਖੇੜਾਗੁਰੀ ਮਿੱਡੂ ਖੇੜਾਰਾਜਾ ਭੀਟੀਵਾਲਸੋਮ ਪ੍ਰਕਾਸ਼ਹਿਮਾਂਸ਼ੂਤੇਜਾ ਸਿੰਘਦੀਪਕਰੂਪ ਪ੍ਰਧਾਨਰਾਜ ਮੈਂਬਰਮੰਗਾ ਸਿੰਘ ਨੰਬਰਦਾਰਐਸ.ਐਚ.ਓ. ਕਿੱਲਿਆਂਵਾਲੀ ਕਰਮਜੀਤ ਕੌਰ ਅਤੇ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਹਾਜ਼ਰ ਸਨ। 

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ