ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

 ਚੰਡੀਗੜ੍ਹ,17 ਮਾਰਚ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਤੋਂ
ਕੁਲਦੀਪ ਸਿੰਘ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਜਸਵੀਰ ਕੌਰ, ਪੰਚ ਬੰਸਾ ਸਿੰਘ ਪੰਚ ਅਮਰੀਕ ਸਿੰਘ ਅਤੇ ਹੋਰਨਾਂ ਖਿਲਾਫ ਐਸ.ਸੀ./ਐਸ.ਟੀ ਐਕਟ ਤਹਿਤ ਐਫ.ਆਈ.ਆਰ ਦਰਜ ਕਰਨ ਸੰਬੰਧੀ ਮਾਮਲੇ ਵਿਚ ਸ੍ਰੀਮਤੀ ਅਮਨਦੀਪ ਕੌਰ ਸਰਪੰਚ, ਪਤਨੀ ਸ੍ਰੀ ਕੁਲਦੀਪ ਸਿੰਘ, ਵਾਸੀ ਗ੍ਰਾਮ ਪੰਚਾਇਤ, ਚੰਦ ਭਾਨ ਬਲਾਕ ਜੈਤੋ, ਜਿਲ੍ਹਾ ਫਰੀਦਕੋਟ ਤੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿੱਚ ਮਿਤੀ 25-03-2026 ਨਿਰਧਾਰਿਤ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਪੁਲਿਸ ਤੋਂ ਪ੍ਰਾਪਤ ਰਿਪੋਰਟ ਨੂੰ ਵਿਚਾਰਨ ਉਪਰੰਤ ਕਮਿਸ਼ਨ ਨੇ ਚਾਹਿਆ ਹੈ ਕਿ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ  ਸਪੈਸ਼ਲ ਲੀਵ ਪਟੀਸ਼ਨ ਨੰਬਰ 13440 ਆਫ਼ 2025 ਨੂੰ ਮੁੱਖ ਰੱਖਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਰਿਪੋਰਟ ਤੇ ਹੋਰ ਕਾਨੂੰਨੀ ਕਾਰਵਾਈ ਬਾਰੇ ਮੁਕੰਮਲ ਰਿਪੋਰਟ ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਰਾਹੀਂ ਪੜਤਾਲ ਕਰਵਾ ਕੇ ਮਿਤੀ 25-03-2026 ਨੂੰ ਭੇਜੀ ਜਾਵੇ।  

Advertisement

Latest News

ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼ ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼
ਮਾਲੇਰਕੋਟਲਾ, 17 ਮਾਰਚ -                     ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ...
ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ - ਸਿਵਲ ਸਰਜਨ
ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ
ਪਿੰਡ ਜਲਾਲਾਬਾਦ ਵਿਖੇ ਫਾਰਮਰ ਰਜਿਸਟਰੀ ਕੈਂਪ ਲਗਾਇਆ ਅਤੇ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ
ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਚਲਾ ਰਹੇ ਹਨ
ਫਰੀਦਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ