ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

ਐਸ.ਸੀ. ਕਮਿਸ਼ਨ  ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

ਚੰਡੀਗੜ੍ਹ,  26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ । ਜਿਸ ਸਬੰਧੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਤੋਂ 29 ਮਈ 2026 ਨੂੰ ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਰਾਹੀਂ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ  ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਸੈਂਪਲ ਲੈ ਕੇ ਫੋਰੈਂਸਿਕ ਜਾਂਚ ਕਰਵਾ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।

 

Advertisement

Latest News

ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਾਮੀ ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਾਮੀ ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਖੰਨਾ, 26, ਮਈ, 2026, (ਆਜ਼ਾਦ ਸੋਚ ਨਿਊਜ਼):-  ਪੰਜਾਬ ਪੁਲਿਸ (Punjab Police) ਦੀ ਵਿਸ਼ੇਸ਼ ਟਾਸਕ ਫੋਰਸ (STF) ਵੱਲੋਂ ਨਸ਼ਾ ਤਸਕਰੀ ਖ਼ਿਲਾਫ਼...
ਦਿੱਲੀ ‘ਚ ਮਹਿੰਗੀ ਹੋਈ CNG,12 ਦਿਨਾਂ ‘ਚ ਚੌਥੀ ਵਾਰ ਵਧੇ ਰੇਟ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ
ਗਰਮੀਆਂ ਦੇ ਮੌਸਮ ਵਿੱਚ ਗੂੰਦ ਕਤੀਰਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ
ਹਰਿਆਣਾ ਦੇ 4 ਜ਼ਿਲ੍ਹਿਆਂ ਵਿੱਚ ਨਵੇਂ ਪੌਲੀਟੈਕਨਿਕ ਕਾਲਜ ਖੁੱਲ੍ਹਣਗੇ,ਵਿਦਿਆਰਥੀਆਂ ਨੂੰ ਹਾਈ-ਟੈਕ ਕੋਰਸ ਪੜ੍ਹਾਏ ਜਾਣਗੇ।
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ
ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ