ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼

ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼


ਚੰਡੀਗੜ੍ਹ, 17 ਅਪ੍ਰੈਲ:


ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਬਦਲੇ ਰਿਸ਼ਵਤਾਂ ਲੈ ਰਹੇ ਸਨ। ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਦੋ ਮੁਲਜ਼ਮਾਂ -  ਮਨਪ੍ਰੀਤ ਸਿੰਘ ਉਰਫ ਸੋਨੂੰ, ਵਾਰਡ ਅਟੈਂਡੈਂਟ ਅਤੇ ਭੋਲੂ ਉਰਫ ਇਸਮਾਈਲ, ਠੇਕਾ-ਅਧਾਰਤ ਕੰਪਿਊਟਰ ਆਪਰੇਟਰ ਨੂੰ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਹਸਪਤਾਲ ਵਿੱਚ ਤਾਇਨਾਤ ਡਾ. ਮੋਹਿਤਪਾਲ ਅਤੇ ਇੱਕ ਆਰਜੀ ਲੈਬਾਰਟਰੀ ਟੈਕਨੀਸ਼ੀਅਨ ਮਾਨ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਨੈਗੇਟਿਵ ਡੋਪ ਟੈਸਟ ਰਿਪੋਰਟ ਜਾਰੀ ਕਰਨ ਦੇ ਇਵਜ਼ ਵਿੱਚ 10000 ਰੁਪਏ ਵਸੂਲੇ ਸਨ। ਹੋਰ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਡੋਪ ਟੈਸਟ ਦੇ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਲਈ ਧੜੱਲੇ ਨਾਲ ਰਿਸ਼ਵਤ ਲੈਂਦੇ ਸਨ ਅਤੇ ਇਹ ਰਿਪੋਰਟਾਂ ਦੀ ਵਰਤੋਂ ਹਥਿਆਰ ਲਾਇਸੈਂਸ ਲੈਣ ਲਈ ਨਵੀਂਆਂ ਅਰਜ਼ੀਆਂ ਦੇਣ ਜਾਂ ਲਾਇਸੈਂਸ ਰੀਨਿਊ ਕਰਨ ਦੌਰਾਨ ਕੀਤੀ ਜਾਂਦੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਬੂਤਾਂ ਸਮੇਤ ਸਕਾਰਾਤਮਕ ਅਤੇ ਫਰਜ਼ੀ ਨੈਗੇਟਿਵ ਰਿਪੋਰਟਾਂ ਨੂੰ ਸਬੂਤ ਪੇਸ਼ ਕੀਤਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ 17/04/2025 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਇੱਕ ਕੇਸ ਐਫਆਈਆਰ ਨੰਬਰ 19 ਅਧੀਨ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਇਸ ਸਬੰਧ ਵਿੱਚ ਭ੍ਰਿਸ਼ਟ ਕਾਰਵਾਈਆਂ ਦਾ ਪਰਦਾਫਾਸ਼ ਕਰਨ ਅਤੇ ਉਕਤ ਘੁਟਾਲੇ ਵਿੱਚ ਸ਼ਾਮਲ ਹੋਰ ਸਟਾਫ ਦੀ ਭੂਮਿਕਾ ਪੜਤਾਲਣ ਲਈ ਪੂਰੀ ਬਾਰੀਕਬੀਨੀ ਨਾਲ ਜਾਂਚ ਕਰ ਰਹੀ ਹੈ।
Tags:

Advertisement

Latest News

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 13 ਮਈ:ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ...
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਤਿੰਨ ਦਿਨਾਂ ਟ੍ਰੈਫਿਕ ਇਨਫੋਰਸਮੈਂਟ ਮੁਹਿੰਮ ਚਲਾਈ
ਫਾਜ਼ਿਲਕਾ ਵਿੱਚ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਯੋਗਾ ਨਾਲ ਜੋੜਨ ਦੀ ਪਹਿਲ
’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ: ਕੈਬਨਿਟ ਮੰਤਰੀ ਬਲਜੀਤ ਕੌਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼
4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ