ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਫਿਰੋਜ਼ਪੁਰ 15 ਜੁਲਾਈ ( ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਟਾਸਕ ਫੋਰਸ ਟੀਮ ਦੇ ਮੈਬਰਾਂ ਵੱਲੋਂ ਬਾਬਾ ਫਰੀਦ ਇੰਨਟਰਨੈਸ਼ਨਲ ਸਕੂਲ ਜ਼ੀਰਾ ਰੋਡ ਕੁੱਲਗੜ੍ਹੀ ਵਿਖੇ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 20 (ਵੀਹ) ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਅਸੀਸਟੈਂਟ ਸਬ ਇੰਨਸਪੈਕਟਰ ਸ੍ਰੀ ਨਵਾਬ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਬੱਚਿਆਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ।

            ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਫਿਰੋਜ਼ਪੁਰ ਅਜੇ ਸ਼ਰਮਾ ਨੇ ਦੱਸਿਆ ਕਿ ਸਮੇਂ-ਸਮੇਂ ਤੇ ਸਕੂਲ ਪ੍ਰਿੰਸੀਪਲ ਅਤੇ ਡਰਾਇਵਰ ਨੂੰ ਸੇਫ ਸਕੂਲ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਾਹਨ ਵਿੱਚ ਮੁਢਲੀਆਂ ਸਹੂਲਤਾ ਜਿਵੇਂ ਸੀ.ਸੀ.ਟੀ.ਵੀ ਕੈਮਰਾਬੱਸ ਦੀਆਂ ਦੋਵਾ ਸਾਇਡਾ ਤੇ ਖਿੜਕੀ ਤੇ ਲੋਹੇ ਦੀ ਗਰਿੱਲ ਲੱਗੀ ਹੋਣਾਫਸਟ ਏਡ ਬਾਕਸਸਮੇਂ-ਸਮੇਂ ਤੇ ਫਸਟ ਏਡ ਬਾਕਸ ਚੈੱਕ ਕਰਨਾਲੇਡੀ ਕਡੰਕਟਰ ਦਾ ਹੋਣਾਡਰਾਇਵਰ ਕੋਲ ਡਰਾਇਵਰੀ ਦਾ ਹੈਵੀ ਲਾਇਸੰਸਵਾਹਨ ਵਿੱਚ ਸਪੀਡ ਗਵਰਨ ਲੱਗਾ ਹੋਣਾਸਕੂਲ ਵਾਹਨ ਦਾ ਰੰਗ ਪੀਲਾ ਹੋਣਾਸਕੂਲ ਵਾਹਨ ਦਾ ਫਿਟਨੈੱਸ ਸਰਟੀਫਿਕੇਟ ਹੋਣਾਅੱਗ ਬੁਝਾਊ ਯੰਤਰਸਕੂਲ ਵਾਹਨ ਉਪਰ ਸਕੂਲ ਦਾ ਨਾਮ ਲਿਖਿਆ ਹੋਣਾ ਆਦਿ ਦਾ ਹੋਣਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆ ਦਾ ਵੀ ਫਰਜ ਬਣਦਾ ਹੈ ਕਿ ਉਹ ਵੀ ਸਕੂਲ ਵਾਹਨ ਅੰਦਰ ਇੰਨ੍ਹਾ ਸਹੂਲਤਾ ਦੀ ਨਜਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ਤੇ ਸਕੂਲ ਦੇ ਪ੍ਰਿੰਸੀਪਲ ਦੇ ਧਿਆਨ ਵਿੱਚ ਲਿਆਉਣ।

            ਇਸ ਮੌਕੇ ਗੁਰਮੀਤ ਸਿੰਘ ਸੁਪਰਵਾਇਜਰਗੁਰਪ੍ਰੀਤ ਕੁਮਾਰ ਸੁਪਰਵਾਈਜ਼ਰ ਚਾਈਲਡ ਲਾਈਨ ਫਿਰੋਜ਼ਪੁਰ, ਹਰਮੀਤ ਸਿੰਘ ਡਾਟਾ ਐਂਟਰੀ ਓਪਰੇਟਰ ਆਰ.ਟੀ.ਓ ਦਫਤਰਨਵਾਬ ਸਿੰਘ ਅਸੀਸਟੈਂਟ ਸਬ ਇੰਨਸਪੈਕਟਰ  ਅਤੇ ਅਮਰ ਨਾਥ ਡਾਟਾ ਐਂਟਰੀ ਓਪਰੇਟਰ ਦਫਤਰ ਜਿਲ੍ਹਾ ਸਿੱਖਿਆ ਅਫਸਰ ਮੌਜੂਦ  । 

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ