ਘੱਟ ਇਨਰੋਲਮੈਂਟ ਵਾਲੇ ਸਕੂਲ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਯਤਨ ਕਰਨ -ਜਗਿੰਦਰ ਸਿੰਘ ਲਹਿਰੀ

ਘੱਟ ਇਨਰੋਲਮੈਂਟ ਵਾਲੇ ਸਕੂਲ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਯਤਨ ਕਰਨ -ਜਗਿੰਦਰ ਸਿੰਘ ਲਹਿਰੀ

ਤਰਨ ਤਾਰਨ 18 ਮਈ

 ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਘੱਟ ਰਹੀ ਗਿਣਤੀ ਵਾਲੇ ਸਕੂਲ ਮੁੱਖੀਆਂ ਨੂੰ ਵਿਸ਼ੇਸ਼ ਵਿਉਂਤਬੰਦੀ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਯਤਨ ਕਰਨ ਦੀ ਲਈ ਸ਼ਨੀਵਾਰ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ ਵੱਲੋਂ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਅਤੇ ਘੱਟ ਇਨਰੋਲਮੈਂਟ ਵਾਲੇ ਸਕੂਲ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਸ੍ਰ ਜਗਵਿੰਦਰ ਸਿੰਘ ਲਹਿਰੀ ਵੱਲੋਂ ਸਕੂਲ ਮੁੱਖੀਆਂ ਨੂੰ ਆਪਣੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਵਿਉਂਤਬੰਦੀ ਕਰਨ ਡੋਰ ਟੂ ਡੋਰ ਵਿਜਿਟ ਕਰਨ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਪ੍ਰੇਰਿਤ ਕਰਕੇ ਸਕੂਲਾਂ ਦੀ ਗਿਣਤੀ ਵਧਾਉਣ ਲਈ ਵੱਧ ਤੋਂ ਵੱਧ ਯਤਨ ਕਰਨ । ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਗਿਣਤੀ ਘਟਣ ਨਾਲ ਸਕੂਲ ਵਿੱਚ ਅਧਿਆਪਕਾਂ ਦੀਆਂ ਪੋਸਟਾਂ ਪ੍ਰਭਾਵਿਤ ਹੁੰਦੀਆਂ ਹਨ, ਇਸ ਲਈ ਸਮੂਹ ਸਕੂਲ ਮੁੱਖੀ ਆਪਣੇ ਵਿਸ਼ੇਸ਼ ਉਪਰਾਲੇ ਕਰਕੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ।

ਉਹਨਾਂ ਇਸ ਮੌਕੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸਾਹਿਬਾਨ ਨੂੰ ਹਰ ਰੋਜ਼ ਸਮੂਹ ਸਕੂਲਾਂ ਕੋਲੋਂ ਇਸ ਸਬੰਧੀ ਫੀਡਬੈਕ ਲੈਣ ਲਈ ਵੀ ਕਿਹਾ। ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਭਿੱਖੀਵਿੰਡ ਸ੍ਰ ਜਸਵਿੰਦਰ ਸਿੰਘ ਸੰਧੂ ਵੀ ਖਡੂਰ ਸਾਹਿਬ ਦਿਲਬਾਗ ਸਿੰਘਬੀ ਈ ਈ ਓ ਪੱਟੀ ਸ੍ਰ ਮਨਜਿੰਦਰ ਸਿੰਘਬੀ ਈ ਈ ਓ ਵਲਟੋਹਾ ਸ੍ਰੀ ਪਾਰਸ ਖੁੱਲਰਬੀ ਈ ਈ ਓ ਨੌਸ਼ਹਿਰਾ ਪੰਨੂਆਂ ਸ੍ਰੀ ਅਸ਼ਵਨੀ ਮਰਵਾਹ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ