ਸਕੂਲ ਵੈਨਾਂ ਦੇਣਗੀਆਂ ਵੋਟਰ ਜਾਗਰੁਕਤਾ ਦਾ ਸੁਨੇਹਾ

ਸਕੂਲ ਵੈਨਾਂ ਦੇਣਗੀਆਂ ਵੋਟਰ ਜਾਗਰੁਕਤਾ ਦਾ ਸੁਨੇਹਾ

ਸ੍ਰੀ ਮੁਕਤਸਰ ਸਾਹਿਬ, 18 ਮਈ

ਸਕੂਲ ਵੈਨਾਂ ਨਾ ਕੇਵਲ ਨਿੱਕੇ ਨਿਆਣਿਆਂ ਨੂੰ ਹਰ ਰੋਜ਼ ਸਕੂਲਾਂ ਤੱਕ ਲੈ ਕੇ ਜਾ ਰਹੀਆਂ ਹਨ ਸਗੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇਹ ਵੈਨਾਂ ਹੁਣ 1 ਜੂਨ ਮਤਦਾਨ ਵਾਲੇ ਦਿਨ ਬੱਚਿਆਂ ਦੇ ਮਾਪਿਆਂ ਨੂੰ ਮਤਦਾਨ ਕਰਨ ਲਈ ਪੋਲਿੰਗ ਬੂਥ ਤੇ ਪਹੁੰਚਣ ਦਾ ਸੁਨੇਹਾ ਵੀ ਦੇ ਰਹੀਆਂ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਵਿੱਚ ਵੱਖ-ਵੱਖ ਸਵੀਪ ਟੀਮਾਂ ਵੱਲੋਂ ਵੋਟਰ ਜਾਗਰੂਕਤਾ ਲਈ ਨਵੀਆਂ-ਨਵੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾ ਸਕੇ।

ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ’ਤੇ ਵੋਟਰ ਜਾਗਰੂਕਤਾ ਦੇ ਬੈਨਰ ਲਗਾਏ ਗਏ ਹਨ।

ਇਹ ਵੈਨਾਂ ਹਰ ਰੋਜ਼ ਦੋ ਵਾਰ ਬੱਚਿਆਂ ਨੂੰ ਲੈਣ ਤੇ ਛੱਡਣ ਲਈ ਮਾਪਿਆਂ ਦੇ ਘਰਾਂ ਤੱਕ ਜਾਂਦੀਆਂ ਹਨ ਇਸ ਤਰ੍ਹਾਂ ਵੋਟਰ ਜਾਗਰੂਕਤਾ ਦਾ ਇਹ ਸੁਨੇਹਾ ਵੀ ਵਾਰ ਵਾਰ ਲੋਕਾਂ ਦੇ ਘਰਾਂ ਤੱਕ ਪਹੁੰਚੇਗਾ ਅਤੇ ਲੋਕਾਂ ਵਿੱਚ ਆਪਣੇ ਮਤਦਾਨ ਹੱਕ ਦੀ ਵਰਤੋਂ ਕਰਨ ਦੀ ਜਿੰਮੇਵਾਰੀ ਦਾ ਅਹਿਸਾਸ ਹੋਵੇਗਾ ਅਤੇ ਇਕ ਜੂਨ ਨੂੰ ਲੋਕ ਮਤਦਾਨ ਕਰਨਗੇ ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਹੈ ਕਿ ਮਤਦਾਨ ਸਾਡਾ ਹੱਕ ਹੈ ਅਤੇ ਸਾਨੂੰ ਇਸ ਦੀ ਵਰਤੋਂ ਪੂਰੀ ਜਿੰਮੇਵਾਰੀ ਨਾਲ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ’ਤੇ ਸਾਰੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋਕ ਬਿਨਾਂ ਕਿਸੇ ਡਰ ਲਾਲਚ ਜਾਂ ਭੈਅ ਦੇ ਮਤਦਾਨ ਕਰਨ ਲਈ ਜੂਨ ਨੂੰ ਮਤਦਾਨ ਕੇਂਦਰਾਂ ਤੇ ਪਹੁੰਚਣ।

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ