ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ — ਕੈਬਨਿਟ ਮੰਤਰੀ ਡਾ ਬਲਜੀਤ ਕੌਰ

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ  — ਕੈਬਨਿਟ ਮੰਤਰੀ ਡਾ ਬਲਜੀਤ ਕੌਰ

ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ / ਮਲੋਟ, 17 ਅਪ੍ਰੈਲ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਅੱਜ ਵੱਖ-ਵੱਖ ਸਕੂਲਾਂ ‘ਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਸਕੂਲਾਂ ਦੇ ਨਵੀਨੀਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਇਹ ਸਾਰੇ ਕੰਮ ਕਰਵਾਏ ਜਾ ਰਹੇ ਹਨ।
 
ਉਹਨਾਂ ਆਪਣੇ ਦੌਰੇ ਦੌਰਾਨ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪ੍ਰੇਰਿਆ ਕਿ ਉਹ ਚੰਗੀ ਸਿੱਖਿਆ ਹਾਸਲ ਕਰਕੇ ਨਵਾਂ ਮੁਕਾਮ ਪੈਦਾ ਕਰਨ । ੳਹਨਾਂ ਕਿਹਾ ਕਿ ਲੜਕੀਆਂ ਕਿਸੇ ਤੋਂ ਵੀ ਘੱਟ ਨਹੀਂ ਅਤੇ ਮਿਆਰੀ ਸਿੱਖਿਆ ਦੀ ਸਹਾਇਤਾ ਨਾਲ ਉਹ ਡਾਕਟਰ, ਟੀਚਰ, ਇੰਜੀਨਿਅਰ, ਪਾਇਲਟ ਆਦਿ ਬਣ ਸਕਦੀਆਂ ਹਨ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਧੀਆ ਸਿੱਖਿਆ ਮੁਹਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਬੱਚੇ ਆਪਣੇ ਅਧਿਆਪਕ ਅਤੇ ਮਾਤਾ ਪਿਤਾ ਦੀ ਸੇਧ ਦੀ ਇੰਨ ਬਿੰਨ ਪਾਲਣਾ ਕਰਨ ਤਾਂ ਉਹ ਚੰਗੇ ਇਨਸਾਨ ਬਣ ਸਕਦੇ ਹਨ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੋਥਾ ਵਿਖੇ 3 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ 20 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ ਵਿਖੇ 7.51 ਲੱਖ ਰੁਪਏ, ਸਰਕਾਰੀ  ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ 21 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੁਪਾਣਾ ਵਿਖੇ 22 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ 20.75 ਲੱਖ ਰੁਪਏ ਵਿਖੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟ, ਅਸ਼ਵਨੀ ਬਾਂਸਲ ਡੀ. ਐਸ.ਐਮ, ਸ੍ਰੀ ਰਮੇਸ਼ ਅਰਨੀਵਾਲਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਮੁਕਤਸਰ ਸਾਹਿਬ, ਹਰਵਿੰਦਰ ਸਿੰਘ ਖਲਾਰਾ ਸਮਾਰਟ ਸਕੂਲ ਕੋਆਰਡੀਨੇਟਰ, ਜਸਵਿੰਦਰ ਪਾਲ ਸ਼ਰਮਾ ਜਿ਼ਲ੍ਹਾ ਮੀਡੀਆ ਕੋਆਰਡੀਨੇਟਰ, ਗਗਨਦੀਪ ਸਿੰਘ ਬਲਾਕ ਪ੍ਰਧਾਨ ਅਤੇ ਸਕੂਲੀ ਬੱਚੇ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ ।Pic (6) (2)

Tags:

Advertisement

Latest News

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ...
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ
ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ