ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ

ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ


 ਤਰਨ ਤਾਰਨ 30 ਜਨਵਰੀ -

 ਐਸਡੀਐਮ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਵੱਲੋਂ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅਚਨਚੇਤ ਚੈਕਿੰਗ ਕਰਕੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਓਪੀਡੀ, ਵੱਖ ਵੱਖ ਵਾਰਡਾਂ, ਲੈਬੋਰਟਰੀ ਦਾ ਦੌਰਾ ਕਰਨ ਦੇ ਨਾਲ ਡਾਕਟਰਾਂ ਅਤੇ ਹੋਰ ਪੈਰਾਮੈਡੀਕਲ ਸਟਾਫ ਦੀ ਹਾਜ਼ਰੀ ਵੀ ਚੈੱਕ ਕੀਤੀ।  ਇਸ ਦੌਰਾਨ ਉਹਨਾਂ ਨੇ ਸਿਵਲ ਹਸਪਤਾਲ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਿਹਤ ਸੇਵਾਵਾਂ ਸਬੰਧੀ ਉਹਨਾਂ ਦੀ ਫੀਡਬੈਕ ਹਾਸਲ ਕੀਤੀ।

ਇਸ ਮੌਕੇ ਐਸਡੀਐਮ ਗੁਰਮੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋੜਵੰਦਾਂ ਤੱਕ ਪਹੁੰਚਾਉਣ। ਉਹਨਾਂ ਕਿਹਾ ਕਿ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਬਾਹਰਲੇ ਮੈਡੀਕਲ ਸਟੋਰਾਂ ਤੋਂ ਦਵਾਈਆਂ ਨਾ ਲਿਖ ਕੇ ਦਿੱਤੀਆਂ ਜਾਣ ਅਤੇ ਮਰੀਜ਼ਾਂ ਨੂੰ ਸਾਰੀ ਦਵਾਈ ਹਸਪਤਾਲ ਵਿੱਚੋਂ ਬਿਲਕੁਲ ਮੁਫਤ ਦਿੱਤੀ ਜਾਵੇ।

 ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਸਲਾਨਾ ਦੇ ਮੁਫਤ ਇਲਾਜ ਦੀ ਸਹੂਲਤ ਮਿਲੇਗੀ। ਉਹਨਾਂ ਕਿਹਾ ਕਿ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰ ਦੀ ਇਸ ਯੋਜਨਾ ਦਾ ਲਾਭ ਉਠਾ ਸਕਣ।

ਉਹਨਾਂ ਕਿਹਾ ਕਿ ਜੇਕਰ ਕਿਸੇ ਸਿਹਤ ਅਧਿਕਾਰੀ ਜਾਂ ਕਰਮਚਾਰੀ ਨੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਹਨਾਂ ਖਿਲਾਫ ਸਖਤ ਵਿਭਾਗੀ ਕਾਰਵਾਈ ਲਈ ਲਿਖਿਆ ਜਾਵੇਗਾ।  ਉਹਨਾਂ ਕਿਹਾ ਕਿ ਅੱਜ ਦੇ ਦੌਰੇ ਦੌਰਾਨ ਵੀ ਜੋ ਊਣਤਾਈਆਂ ਸਾਹਮਣੇ ਆਈਆਂ ਹਨ ਉਹਨਾਂ ਨੂੰ ਦੂਰ ਕਰਨ ਲਈ ਸਿਵਲ ਸਰਜਨ ਨੂੰ ਲਿਖਿਆ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਮਿਆਰੀ ਅਤੇ ਮੁਫਤ ਇਲਾਜ ਸਹੂਲਤ ਬਿਨਾਂ ਕਿਸੇ ਖੱਜਲ ਖੁਵਾਰੀ ਦੇ ਮਿਲ ਸਕਣ। 

Advertisement

Latest News

ਪਿਛਲੀਆਂ ਸਰਕਾਰਾਂ ਰਿਸ਼ਵਤਖੋਰੀ ਅਤੇ ਪੱਖਪਾਤ ਨਾਲ ਦਿੰਦੀਆਂ ਸਨ ਨੌਕਰੀਆਂ ਪਰ ‘ਆਪ’ ਸਰਕਾਰ ਨਿਰੋਲ ਮੈਰਿਟ ’ਤੇ ਦੇ ਰਹੀ ਹੈ ਨੌਕਰੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੀਆਂ ਸਰਕਾਰਾਂ ਰਿਸ਼ਵਤਖੋਰੀ ਅਤੇ ਪੱਖਪਾਤ ਨਾਲ ਦਿੰਦੀਆਂ ਸਨ ਨੌਕਰੀਆਂ ਪਰ ‘ਆਪ’ ਸਰਕਾਰ ਨਿਰੋਲ ਮੈਰਿਟ ’ਤੇ ਦੇ ਰਹੀ ਹੈ ਨੌਕਰੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
**ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ...
ਚੰਗੀ ਸਿੱਖਿਆ ਦੇਸ਼ ਦੀ ਤਕਦੀਰ ਬਦਲ ਸਕਦੀ ਹੈ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਜਾਣਬੁੱਝ ਕੇ ਅਨਪੜ੍ਹ ਰੱਖਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ ਦੇ ਨਵੇਂ ਚੁਣੇ ਗਏ ਮੇਅਰ ਸੌਰਭ ਜੋਸ਼ੀ ਨੇ ਅਹੁਦਾ ਸੰਭਾਲਦੇ ਹੀ ਆਪਣੀ ਕਾਰਜਸ਼ੈਲੀ ਦੇ ਸਪੱਸ਼ਟ ਸੰਕੇਤ ਦੇ ਦਿੱਤੇ
ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ
ਗੈਂਗਸਟਰਾਂ 'ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ
ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ