ਨਸ਼ਿਆਂ ਵਿਰੁੱਧ ਜੰਗ ‘ਚ ਹੁਸ਼ਿਆਰਪੁਰ ਬਣ ਰਿਹਾ ਮੋਹਰੀ ਜ਼ਿਲ੍ਹਾ : ਡਾ. ਬਲਬੀਰ ਸਿੰਘ

ਨਸ਼ਿਆਂ ਵਿਰੁੱਧ ਜੰਗ ‘ਚ ਹੁਸ਼ਿਆਰਪੁਰ ਬਣ ਰਿਹਾ ਮੋਹਰੀ ਜ਼ਿਲ੍ਹਾ : ਡਾ. ਬਲਬੀਰ ਸਿੰਘ

ਹੁਸ਼ਿਆਰਪੁਰ, 19 ਜੂਨ:
     ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਪੂਰੇ ਸੂਬੇ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਵਿਭਾਗ ਅਤੇ ਲੋਕ ਪ੍ਰਤੀਨਿਧੀਆਂ ਦੇ ਸਾਂਝੇ ਯਤਨਾਂ ਨਾਲ ਇਹ ਮੁਹਿੰਮ ਜ਼ਮੀਨੀ ਪੱਧਰ 'ਤੇ ਸਫਲਤਾਪੂਰਵਕ ਚੱਲ ਰਹੀ ਹੈ। ਡਾ. ਬਲਬੀਰ ਸਿੰਘ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੰਗਲਾ ਪੰਜਾਬ ਵਿਕਾਸ ਯੋਜਨਾ, ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਮੇਅਰ ਸੁਰਿੰਦਰ ਕੁਮਾਰ, ਪੰਜਾਬ ਉਦਯੋਗਿਕ ਵਿਕਾਸ ਬੋਰਡ ਦੇ ਵਾਈਸ ਚੇਅਰਮੈਨ ਡਾ: ਹਰਵਿੰਦਰ ਸਿੰਘ ਬਖਸ਼ੀ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਹੁਸ਼ਿਆਰਪੁਰ ਦੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ, ਜਿੱਥੇ ਬੈਡਾ ਦੀ ਗਿਣਤੀ ਤਿੰਨ ਗੁਣਾ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਯੋਗਾ, ਖੇਡ ਗਤੀਵਿਧੀਆਂ ਅਤੇ ਰੁਜ਼ਗਾਰ ਮੁਖੀ ਸਿਖਲਾਈ ਪ੍ਰੋਗਰਾਮਾਂ ਨਾਲ ਵੀ ਜੋੜਿਆ ਗਿਆ ਹੈ। ਉਨ੍ਹਾਂ ਨੂੰ ਸਿਖਲਾਈ ਪ੍ਰਾਪਤ ਸਲਾਹਕਾਰਾਂ ਦੁਆਰਾ ਸਲਾਹ ਦਿੱਤੀ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਅਤੇ ਦੁਬਾਰਾ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਰੰਗਲਾ ਪੰਜਾਬ ਯੋਜਨਾ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਟਾਂਡਾ ਉੜਮੁੜ ਅਤੇ ਵਿਧਾਇਕ ਦਸੂਹਾ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਸੂਚੀ ਤਿਆਰ ਕਰਕੇ ਸਰਕਾਰ ਨੂੰ ਸੌਂਪੀ ਗਈ ਹੈ। ਜਲਦ ਹੀ ਖੇਤਰਾਂ ਕੰਮ ਕੰਮ ਸ਼ੁਰੂ ਹੋ ਜਾਵੇਗਾ। ਇਸ ਯੋਜਨਾ ਰਾਹੀਂ ਪਿੰਡਾਂ ਅਤੇ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ ਅਤੇ ਸਥਾਨਕ ਪੱਧਰ 'ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ।
ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿੱਚ ਇਨ੍ਹਾਂ ਬਿਮਾਰੀਆਂ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਆਈ ਹੈ। ਸਿਹਤ ਵਿਭਾਗ ਨੇ ਇਸ ਦਿਸ਼ਾ ਵਿਚ 1200 ਆਸ਼ਾ ਵਰਕਰਾਂ ਅਤੇ 1100 ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਹੈ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਦੇ ਲਾਰਵੇ ਅਤੇ ਉਨ੍ਹਾਂ ਦੁਆਰਾ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ, ਵਿਸ਼ੇਸ਼ ਤੌਰ 'ਤੇ ਹੌਟਸਪੌਟ ਖੇਤਰਾਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਲਾਰਵੇ ਦੀ ਪਛਾਣ ਕਰਨ ਅਤੇ ਇਸਦੇ ਸਰੋਤ ਨੂੰ ਖਤਮ ਕਰਨ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੀਟਿੰਗ ਦੌਰਾਨ ਸਿਹਤ ਮੰਤਰੀ ਨੂੰ ਮੁੜ ਵਸੇਬਾ ਕੇਂਦਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਮੁੜ ਵਸੇਬਾ ਕੇਂਦਰ ਵਿੱਚ ਲਗਭਗ ਤਿੰਨ ਹਜ਼ਾਰ ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿੱਚ ਮਦਦ ਕਰਨ ਲਈ ਕੇਂਦਰ ਵਿਖੇ ਸੈਲੂਨ, ਬਾਗਬਾਨੀ, ਭੋਜਨ ਅਤੇ ਕਰਾਫਟ ਅਤੇ ਇਲੈਕਟ੍ਰੀਸ਼ੀਅਨ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੈਲੂਨ ਕੋਰਸ ਦੇ ਪੰਜ ਬੈਚ, ਫੂਡ ਕਰਾਫਟ ਦੇ ਚਾਰ ਬੈਚ ਅਤੇ ਇਲੈਕਟ੍ਰੀਸ਼ੀਅਨ ਕੋਰਸ ਦਾ ਇੱਕ ਬੈਚ ਸਫਲਤਾਪੂਰਵਕ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮਸ਼ਰੂਮ ਦੀ ਕਾਸ਼ਤ ਅਤੇ ਬਾਗਬਾਨੀ ਨਾਲ ਵੀ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਵਿੱਚ 16 ਓਟ ਕਲੀਨਿਕ ਸਰਗਰਮ ਹਨ, ਜਿਨ੍ਹਾਂ ਵਿੱਚ 9300 ਮਰੀਜ਼ ਰਜਿਸਟਰ ਹੋਏ ਹਨ ਅਤੇ ਤਿੰਨ ਹਜ਼ਾਰ ਤੋਂ ਵੱਧ ਮਰੀਜ਼ ਇਲਾਜ ਪ੍ਰਾਪਤ ਕਰ ਚੁੱਕੇ ਹਨ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ 1 ਮਾਰਚ ਤੋਂ 18 ਜੂਨ ਤੱਕ ਜ਼ਿਲ੍ਹੇ ਵਿੱਚ ਇਸ ਮੁਹਿੰਮ ਤਹਿਤ 462 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 650 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਸਮੇਂ ਦੌਰਾਨ 9.55 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਅਤੇ 37.41 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਇਸ ਦੇ ਨਾਲ ਹੀ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਨਤਕ ਜਾਗਰੂਕਤਾ ਫੈਲਾਉਣ ਲਈ 1080 ਮੀਟਿੰਗਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ 34 ਕਾਸੋ ਆਪਰੇਸ਼ਨਾਂ ਤਹਿਤ 260 ਥਾਵਾਂ ਦੀ ਜਾਂਚ ਕੀਤੀ ਗਈ ਹੈ।
ਇਸ ਮੌਕੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ. ਮੁਲਤਾਨੀ, ਚੇਅਰਮੈਨ ਹੁਸ਼ਿਆਰਪੁਰ ਸਹਿਕਾਰੀ ਬੈਂਕ ਵਿਕਰਮ ਸ਼ਰਮਾ, ਕੌਂਸਲਰ ਰਾਜੇਸ਼ਵਰ ਦਿਆਲ ਬੱਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਐਸ.ਪੀ. ਮੇਜਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ. ਟਾਂਡਾ ਪਰਮਪ੍ਰੀਤ ਸਿੰਘ, ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ