ਯੁੱਧ ਨਸ਼ਿਆਂ ਵਿਰੁੱਧ: 2 ਸਟੋਰਾਂ ਤੋਂ 16 ਤਰ੍ਹਾਂ ਦੀਆਂ ਢਾਈ ਲੱਖ ਤੋਂ ਵੱਧ ਕੀਮਤ ਦੀਆਂ ਦਵਾਈਆਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ: 2 ਸਟੋਰਾਂ ਤੋਂ 16 ਤਰ੍ਹਾਂ ਦੀਆਂ ਢਾਈ ਲੱਖ ਤੋਂ ਵੱਧ ਕੀਮਤ ਦੀਆਂ ਦਵਾਈਆਂ ਜ਼ਬਤ

ਬਰਨਾਲਾ, 13 ਜੂਨ
     ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮੈਡੀਕਲ ਸਟੋਰਾਂ ਦੀ ਚੈਕਿੰਗ ਮੁਹਿੰਮ ਵੱਡੇ ਪੱਧਰ 'ਤੇ ਜਾਰੀ ਹੈ।
     ਡਰੱਗ ਕੰਟਰੋਲ ਅਫ਼ਸਰ ਬਰਨਾਲਾ ਮੈਡਮ ਪਰਨੀਤ ਕੌਰ ਨੇ ਦੱਸਿਆ ਕਿ ਪੁਲਿਸ ਨਾਲ ਸਾਂਝੇ ਤੌਰ 'ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੀਰਾ ਫਾਰਮੇਸੀ, ਨਵਾਂ ਬੱਸ ਸਟੈਂਡ ਰੋਡ, ਬਰਨਾਲਾ ਤੋਂ ਬਿਨਾਂ ਲਾਇਸੈਂਸ ਦੇ 2,42,571 ਰੁਪਏ ਮੁੱਲ ਦੀਆਂ 15 ਤਰ੍ਹਾਂ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ ਅਤੇ 3 ਤਰ੍ਹਾਂ ਦੇ ਸੈਂਪਲ ਲਏ ਗਏ। ਓਨ੍ਹਾਂ ਦੱਸਿਆ ਕਿ ਸੈਂਪਲ ਟੈਸਟਿੰਗ ਲਈ ਸਰਕਾਰੀ ਲੈਬ ਖਰੜ ਵਿਚ ਭੇਜ ਦਿੱਤੇ ਗਏ ਹਨ। ਜ਼ਬਤ ਕੀਤੀਆਂ ਦਵਾਈਆਂ ਅਦਾਲਤ ਵਿਚ ਪੇਸ਼ ਕੀਤੀਆਂ ਜਾਣਗੀਆਂ ਅਤੇ ਦਵਾਈਆਂ ਦੇ ਕਸਟਡੀ ਆਰਡਰ ਲਏ ਜਾਣਗੇ ਅਤੇ ਫਰਮ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ।
   ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਤਪਾ ਪੁਲਿਸ ਦੇ ਸਹਿਯੋਗ ਨਾਲ ਆਸ਼ੂ ਜਨਰਲ ਸਟੋਰ ਤਪਾ ਤੋਂ 1 ਦਵਾਈ (19500 ਰੁਪਏ ਕੀਮਤ ਦੀ) ਜ਼ਬਤ ਕੀਤੀ ਗਈ ਅਤੇ ਆਕਸੀਟੋਸਿਨ (ਮੱਝਾਂ ਦੇ ਟੀਕਿਆਂ ) ਦਾ ਸੈਂਪਲ ਲਿਆ ਗਿਆ ਜਿਸ ਨੂੰ ਸਰਕਾਰੀ ਲੈਬ ਖਰੜ ਭੇਜ ਦਿੱਤਾ ਗਿਆ ਹੈ। ਓਨ੍ਹਾਂ ਕਿਹਾ ਕਿ ਰਿਪੋਰਟ ਆਉਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ