ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

ਚੰਡੀਗੜ੍ਹ 30 ਨਵੰਬਰ 2025:

ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਨੋਟੀਫਿਕੇਸ਼ਨ ਕਾਰਨ ਪੰਚਾਇਤ ਸੰਮਤੀ, ਮੋਹਾਲੀ ਦੀਆਂ 15 ਗਰਾਮ ਪੰਚਾਇਤਾਂ ਹੁਣ ਸਬੰਧਤ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਅਧਿਕਾਰ ਖੇਤਰ ਵਿੱਚੋਂ ਬਾਹਰ ਕੱਢ ਦਿੱਤੀਆਂ ਹਨ। ਕਿਉਂਕਿ ਪੰਚਾਇਤ ਸੰਮਤੀ, ਮੋਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ, ਮੋਹਾਲੀ ਦੀਆਂ ਹੱਦਾਂ ਵਿੱਚ ਹੁਣ ਅਹਿਮ ਤਬਦੀਲੀ ਆ ਗਈ ਹੈ ਇਸ ਲਈ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਸ ਬਲਾਕ ਦਾ ਅਤੇ ਜ਼ਿਲ੍ਹਾ ਪ੍ਰੀਸ਼ਦ ਖੇਤਰ ਹੁਣ ਦੁਬਾਰਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਜਾਣਾ ਹੈ।

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਡਿਪਟੀ ਕਮਿਸ਼ਨਰ, ਮੋਹਾਲੀ ਦੀ ਸਿਫਾਰਿਸ਼ 'ਤੇ ਕਮਿਸ਼ਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਨ੍ਹਾਂ ਜੋਨਾਂ ਦਾ ਜਦੋਂ ਤੱਕ ਪੁਨਰਗਠਨ ਨਹੀਂ ਕੀਤਾ ਜਾਂਦਾ ਉਦੋਂ ਤੱਕ ਪੰਚਾਇਤ ਸੰਮਤੀ, ਮੋਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ, ਮੋਹਾਲੀ ਦੇ ਮੈਂਬਰਾਂ ਦੀ ਚੋਣ ਮੁਲਤਵੀ ਕੀਤੀ ਜਾਂਦੀ ਹੈ। ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਪੰਚਾਇਤ ਸੰਮਤੀ ਡੇਰਾਬੱਸੀ, ਪੰਚਾਇਤ ਸੰਮਤੀ, ਖਰੜ ਅਤੇ ਪੰਚਾਇਤ ਸੰਮਤੀ, ਮਾਜਰੀ ਦੇ ਮੈਂਬਰਾਂ ਦੀ ਚੋਣ ਜਾਰੀ ਸ਼ਡਿਊਲ ਮੁਤਾਬਿਕ ਹੀ ਹੋਵੇਗੀ। 

Advertisement

Advertisement

Latest News

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
*ਚੰਡੀਗੜ੍ਹ, 13 ਦਸੰਬਰ:*ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ...
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ