ਵੋਟਾਂ ਨੇੜੇ ਦੇਖ਼ ਕੇ ਵਿਰੋਧੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਦੇ ਨੂੰ ਤੂਲ ਦਿੱਤਾ : ਡਿਪਟੀ ਸਪੀਕਰ

ਵੋਟਾਂ ਨੇੜੇ ਦੇਖ਼ ਕੇ ਵਿਰੋਧੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਦੇ ਨੂੰ ਤੂਲ ਦਿੱਤਾ : ਡਿਪਟੀ ਸਪੀਕਰ

ਹੁਸ਼ਿਆਰਪੁਰ/ਮਾਹਿਲਪੁਰ, 10 ਨਵੰਬਰ -
        ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਵਲੋਂ ਚਾਰ ਸਾਲ ਤਕ ਕੁੰਭਕਰਨੀ ਨੀਂਦ ਸੌਣ ਤੋਂ ਬਾਅਦ ਆਪਣੀ ਗੁਆਚ ਚੁੱਕੀ ਸਾਖ਼ ਨੂੰ ਬਚਾਉਣ ਲਈ ਹਲਕਾ ਗੜ੍ਹਸ਼ੰਕਰ ਵਿਚ ਇਕ ਕਾਲਪਨਿਕ ਮੁੱਦੇ ਨੂੰ ਜਨਮ ਦੇ ਕੇ ਇਲਾਕੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਪਿਛਲੇ ਚਾਰ ਸਾਲਾਂ ’ਚ ਮੁੱਖ਼ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਅਥਾਹ ਵਿਕਾਸ ਕੰਮਾਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਹ ਵਿਚਾਰ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਮਾਹਿਲਪੁਰ ਵਿਖੇ ਬਲਾਕ ਮਾਹਿਲਪੁਰ ਦੀਆਂ ਪੰਚਾਇਤਾਂ ਅਤੇ ਸ਼ਹਿਰ ਦੇ ਕੌਂਸਲਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

ਸ੍ਰੀ ਰੌੜੀ ਨੇ ਬਲਾਕ ਮਾਹਿਲਪੁਰ ਦੀਆਂ 33 ਪੰਚਾਇਤਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਬੇਫਿਕਰ ਹੋ ਜਾਣ। ਪੰਜਾਬ ਸਰਕਾਰ ਵਲੋਂ ਅਜੇ ਤੱਕ ਅਜਿਹੀ ਕੋਈ ਵੀ ਯੋਜਨਾ ਤਿਆਰ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਵਿਰੋਧੀਆਂ ਵਲੋਂ ਕੁੰਭਕਨੀ ਨੀਂਦ ਤੋਂ ਜਾਗਣ ਤੋਂ ਬਾਅਦ ਲੋਕਾਂ ਲਈ ਹਊਆ ਖ਼ੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਬੀਤ ਇਲਾਕਾ, ਗੜ੍ਹਸ਼ੰਕਰ ਸ਼ਹਿਰੀ, ਗੜ੍ਹਸ਼ੰਕਰ ਖ਼ੇਤਰੀ, ਸੈਲਾ ਕਲਾਂ ਅਤੇ ਖ਼ੁਰਦ ਸਮੇਤ ਮਾਹਿਲਪੁਰ ਦੇ ਲੋਕਾਂ ਨਾਲ ਜਾਤੀ ਤੌਰ ’ਤੇ ਰਾਬਤਾ ਕਾਇਮ ਕਰ ਰਹੇ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਭ ਤੋਂ ਉੱਪਰ ਰੱਖ਼ਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਪੰਚਾਇਤਾਂ ਦਿਲਚਸਪੀ ਰੱਖ਼ਦੀਆਂ ਹੋਣਗੀਆਂ ਉਨ੍ਹਾਂ ਨਾਲ ਗੱਲਬਾਤ ਹੋਵੇਗੀ ਪਰ ਅਜੇ ਤੱਕ ਕੋਈ ਫ਼ੌੇਲਾ ਨਹੀਂ ਲਿਆ ਗਿਆ ਹੈ। ਉਨ੍ਹਾਂਵਿਰੋਧੀ ਧਿਰ ਨੂੰ ਚੇਤਾਵਨੀ ਦਿੱਤੀ ਕਿ ਉਹ ਹਲਕੇ ਦਾ ਮਹੌਲ ਗੁਮਰਾਹਕੁੰਨ ਤਰੀਕੇ ਨਾਲ ਖ਼ਰਾਬ ਕਰਨ ਤੋਂ ਬਾਜ ਆ ਜਾਣ। ਇਸ ਮੌਕੇ ਚਰਨਜੀਤ ਸਿੰਘ ਚੰਲੀ ਸਕੱਤਰ, ਦਵਿੰਦਰ ਸਿੰਘ ਨਗਰ ਪੰਚਾਇਤ ਪ੍ਰਧਾਨ, ਸ਼ਸੀ ਬੰਗੜ, ਰਾਜ ਕੁਮਾਰ ਰਾਜੂ, ਮਾਸਟਰ ਅਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਬਲਾਕ ਮਾਹਿਲਪੁਰ ਦੇ ਪਿੰਡਾਂ ਦੇ ਸਰਪੰਚ-ਪੰਚ ਵੀ ਹਾਜ਼ਰ ਸਨ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ