ਬਜੁਰਗ ਅਤੇ ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਸੈਮੀਨਾਰ

ਬਜੁਰਗ ਅਤੇ ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਸੈਮੀਨਾਰ

ਅੰਮ੍ਰਿਤਸਰ1 ਅਪ੍ਰੈਲ2024--ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਭਗਤ ਪੂਰਨ ਸਿੰਘ ਪਿੰਗਲਵਾੜਾ ਸੇਵਾ ਸੁਆਇਟੀ,ਮਾਨਾਂਵਾਲਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਆਪਣੇ ਮੌਜੂਦ ਲੌਕਾਂ ਨੂੰ ਸੰਬੋਧਿਤ ਕਰਦੇ ਹੋਏ ਜਿਲ੍ਹਾ ਪੱਧਰੀ ਪੀ.ਡਬਲਿਊ.ਡੀ.ਕਮੇਟੀ ਮੈਂਬਰ ਸ.ਧਰਮਿੰਦਰ ਸਿੰਘ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸੱਭ ਨੂੰ ਇਸ ਲੋਕਤੰਤਰ ਦਾ ਹਿੱਸਾ ਬਣਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦੇ ਪਰਵ ਦਾ ਐਲਾਨ ਹੋ ਚੁੱਕਾ ਹੈ ਅਤੇ ਹੁਣ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਇਹਨਾਂ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲਈਏ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ,ਜਿਸਦਾ ਲਾਭ ਦਿਵਿਆਂਗ ਵੋਟਰ ਸਕਸ਼ਮ ਐਪ ਤੇ ਰਜਿਸਟਰੇਸ਼ਨ ਕਰਵਾ ਕੇ ਲੈ ਸਕਦੇ ਹਨ।ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਦੇ ਹਰ ਪੋਲਿੰਗ ਬੂਥ ਉੱਪਰ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ।ਉਹਨਾਂ ਕਿਹਾ ਕਿ ਦਿਵਿਆਂਗ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।ਇਸ ਮੌਕੇ ਭਗਤ ਪੂਰਨ ਸਿੰਘ ਪਿੰਗਲਵਾੜਾ ਦੇ ਪ੍ਰਬੰਧਕੀ ਸ਼ਾਖਾ ਇੰਚਾਰਜ ਸ.ਅਮਰਜੀਤ ਸਿੰਘ,ਵਿਧਾਨਸਭਾ ਹਲਕਾ ਅਟਾਰੀ ਦੇ ਪੀ.ਡਬਲਿਊ.ਡੀ.ਕਮੇਟੀ ਨੋਡਲ ਅਫ਼ਸਰ ਸ੍ਰੀਮਤੀ ਸੰਤੋਸ਼ ਕੁਮਾਰੀ,ਸ.ਸੁਖਰਾਜ ਸਿੰਘ,ਸੰਕੇਤਕ ਭਾਸ਼ਾ ਮਾਹਿਰ ਕੰਵਲਜੀਤ ਕੌਰ ਅਤੇ ਸ੍ਰੀਮਤੀ ਸਿਮਰਨਜੀਤ ਕੌਰ ਹਾਜ਼ਰ ਸਨ।

 

Tags:

Advertisement

Latest News

ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
New Delhi,27 July,2024,(Azad Soch News):- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ...
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ