ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ*

 

*ਮੁੱਖ ਮੰਤਰੀ ਭਗਵੰਤ ਮਾਨ ਨੇ ਅਨਿਲ ਕੁਮਾਰ ਸੇਠੀ ਦਾ 'ਆਪ' ਵਿੱਚ ਕੀਤਾ ਸਵਾਗਤ*

 

*ਚੰਡੀਗੜ੍ਹ, 12 ਮਈ 2026* ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ।

 

ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਜ਼ਨ ਵਿੱਚ ਵਿਸ਼ਵਾਸ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ।

 

ਅਨਿਲ ਕੁਮਾਰ ਸੇਠੀ ਨੇ ਕਿਹਾ ਕਿ ਉਹ 'ਆਪ' ਦੀ ਇਮਾਨਦਾਰ ਤੇ ਵਿਕਾਸ ਮੁਖੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ 'ਆਪ' ਸਰਕਾਰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।

 

ਆਮ ਆਦਮੀ ਪਾਰਟੀ ਨੇ ਅਨਿਲ ਕੁਮਾਰ ਸੇਠੀ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜਥੇਬੰਦੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ।

Advertisement

Latest News

ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਵਿਸ਼ਾ ਬਣਾਉਣਾ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ - ਭਗਵੰਤ ਸਿੰਘ ਮਾਨ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਵਿਸ਼ਾ ਬਣਾਉਣਾ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ - ਭਗਵੰਤ ਸਿੰਘ ਮਾਨ
*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ - ਭਗਵੰਤ...
ਦਸਵੀਂ ਜਮਾਤ ਦੇ ਕੁੱਲ 2,54,744 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਪਾਸ ਕੀਤੀ, ਜਿਨ੍ਹਾਂ ਵਿੱਚੋਂ 95.96 ਫ਼ੀਸਦੀ ਕੁੜੀਆਂ ਅਤੇ 93.23 ਫ਼ੀਸਦੀ ਮੁੰਡੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ
ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ
ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)
ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)