ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ

.ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ CM ਮਾਨ

• ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਪਾਰਟੀ ਦੇ ਕੌਮੀ ਕਨਵੀਨਰ ਨੂੰ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਦਾ ਦਿੱਤਾ ਸੱਦਾ

ਨਵੀਂ ਦਿੱਲੀ, 13 ਜੁਲਾਈ 2025 - ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚ ਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦਾ ਨਿੱਘਾ ਸੱਦਾ ਦਿੱਤਾ।

 ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਲਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਵਫ਼ਦ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਗੁਰਲਾਲ ਘਨੌਰ, ਜਗਦੀਪ ਗੋਲਡੀ ਕੰਬੋਜ, ਮੁਹੰਮਦ ਜਮੀਲ ਉਰ ਰਹਿਮਾਨ, ਰਜਿੰਦਰਪਾਲ ਕੌਰ ਛੀਨਾ, ਨੀਨਾ ਮਿੱਤਲ, ਨਰੇਸ਼ ਕਟਾਰੀਆ, ਨਰਿੰਦਰ ਕੌਰ ਭਰਾਜ ਅਤੇ ਚੇਤਨ ਸਿੰਘ ਜੌੜਮਾਜਰਾ ਅਤੇ ਪੰਜਾਬ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਸ਼ਾਮਲ ਸਨ।

ਅਮਨ ਅਰੋੜਾ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਮਹਾਨ ਇਨਕਲਾਬੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ, ਜਿਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਵਿੱਚ ਜਾ ਕੇ ਮਾਈਕਲ ਓ'ਡਵਾਇਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਇੱਕ ਮਹਾਨ ਯੋਧੇ ਵਜੋਂ ਜਾਣਿਆ ਜਾਂਦਾ ਹੈ, ਦੇ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸਿਜਦਾ ਕਰਨ ਲਈ ਜ਼ਰੂਰ ਆਉਣਗੇ।ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਸੱਦਾ ਸਵੀਕਾਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵਜੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ ਭੇਟ ਕੀਤੀ।ਅਮਨ ਅਰੋੜਾ ਨੇ ਕਿਹਾ ਕਿ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

Advertisement

Latest News

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ
*ਚੰਡੀਗੜ੍ਹ, 17 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...
ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ
ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ
ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ
ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ
ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ