ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ

ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ

ਹੁਸ਼ਿਆਰਪੁਰ, 29 ਮਈ : ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲਸ਼ਾਮਚੁਰਾਸੀ ਦੀਆਂ ਵੋਟਾਂ ਲਈ ਜਾਰੀ ਵੇਰਵਿਆਂ ਅਨੁਸਾਰ  30 ਮਈ (ਸ਼ਨੀਵਾਰ) ਤੋਂ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਨਗਰ ਕੌਂਸਲਸ਼ਾਮਚੁਰਾਸੀ ਦੀਆਂ ਵੋਟਾਂ 13 ਜੂਨ 2026 (ਸ਼ਨੀਵਾਰ) ਨੂੰ ਪੈਣਗੀਆਂ। ਉਨ੍ਹਾਂ ਦੱਸਿਆ ਕਿ 30 ਮਈ 2026 ਤੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਜੂਨ 2026 ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਜੂਨ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਜੂਨ 2026 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ 13 ਜੂਨ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਪੈਣਗੀਆਂ ਅਤੇ ਇਸੇ ਦਿਨ ਵੋਟਾਂ ਪੈਣ ਉਪਰੰਤ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕਿ ਸ਼ਾਮਚੁਰਾਸੀ ਨਗਰ ਕੌਂਸਲ ਦੇ 9 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਦੀਆਂ ਨਾਮਜ਼ਦਗੀਆਂ ਨਗਰ ਕੌਂਸਲ ਵਿਚ ਕਾਰਜ ਸਾਧਕ ਅਫ਼ਸਰ ਦੇ ਕਮਰਾ ਨੰਬਰ 3 ਵਿਚ ਪ੍ਰਾਪਤ ਕੀਤੀਆਂ ਜਾਣਗੀਆਂ। 

Advertisement

Latest News

ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 29 ਮਈ-      ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ...
ਲੋਕਾਂ ਨੇ 'ਈਡੀ ਪਾਰਟੀ' (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ
ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ
ਮੇਰਾ ਯੁਵਾ ਭਾਰਤ ਵਲੰਟੀਅਰਾਂ ਨੇ ਬਿਰਧ ਘਰ ਤਰਨ ਤਾਰਨ ਵਿਖੇ ਬਜ਼ੁਰਗਾਂ ਨਾਲ ਬਿਤਾਇਆ ਸਮਾਂ
ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ
ਸਿਵਲ ਹਸਪਤਾਲ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟਆਫ ਨਰਸਿੰਗ, ਸ੍ਰੀ ਮੁਕਤਸਰ