ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ 'ਚ ਲਿਖੇ ਜਾਣ ਸੰਬੰਧੀ ਦੁਕਾਨਦਾਰਾਂ ਨੂੰ ਅਪੀਲ

   ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ 'ਚ ਲਿਖੇ ਜਾਣ ਸੰਬੰਧੀ ਦੁਕਾਨਦਾਰਾਂ ਨੂੰ ਅਪੀਲ

ਫਿਰੋਜ਼ਪੁਰ 30 ਜਨਵਰੀ (          ) ਜ਼ਿਲ੍ਹਾ ਭਾਸ਼ਾ ਅਫ਼ਸਰਡਾ. ਜਗਦੀਪ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਪੂਰਾ ਮਾਣ- ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਮੁੱਖ ਸਕੱਤਰਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮਨਾਮ ਪੱਟੀਆਂਮੀਲ ਪੱਥਰਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ਼ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਉੱਪਰ ਪੰਜਾਬੀ ਭਾਸ਼ਾ/ ਗੁਰਮੁਖੀ ਲਿਪੀ ਵਿੱਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ।

            ਇਹਨਾਂ ਹਦਾਇਤਾਂ ਵਿੱਚ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ- ਸਰਕਾਰੀਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਕਿਰਤ ਵਿਭਾਗ ਅਧਿਸੂਚਨਾ ਮਿਤੀ 24 ਮਾਰਚ 2023 ਦੇ ਨਿਯਮ 23 ਅਨੁਸਾਰ ਸਾਰੇ  ਅਦਾਰਿਆਂ ਦੇ ਨਾਮ ਬੋਰਡ ਪੰਜਾਬੀ ਗੁਰਮੁਖੀ ਲਿਪੀ ਵਿੱਚ ਲਿਖੇ ਹੋਣਗੇ ਅਤੇ ਜਿੱਥੇ ਹੋਰ ਭਾਸ਼ਾਵਾਂ ਦੀ ਵਰਤੋਂ ਵੀ ਕੀਤੀ ਗਈ ਹੈਅਜਿਹੀਆਂ ਹੋਰ ਭਾਸ਼ਾਵਾਂ ਪੰਜਾਬੀ ਭਾਸ਼ਾ ਦੇ ਹੇਠਾਂ ਹੋਣਗੀਆਂ ਪੰਜਾਬੀ ਭਾਸ਼ਾ ਵਿੱਚ ਨਾਮ ਬੋਰਡ ਨੂੰ ਹੋਰ ਭਾਸ਼ਾਵਾਂ (ਜੇਕਰ ਹੋਣ) ਨਾਲੋਂ ਵਧੇਰੇ ਥਾਂ ਦੇ ਕੇ ਮੁੱਖ ਤੌਰ ਤੇ ਲਿਖਿਆ ਜਾਵੇਗਾ।  ਜਦੋਂ ਕੋਈ ਵੀ ਨਿਯਮ 23 ਦੇ ਉਪਬੰਧਾਂ ਦੀ ਉਲੰਘਣਾ ਕਰਦਾ ਹੈਉਸ ਨੂੰ ਪਹਿਲੀ ਵਾਰ ਇੱਕ ਹਜ਼ਾਰ ਰੁਪਏ ਅਤੇ ਇਸ ਤੋਂ ਬਾਅਦ ਹਰ ਵਾਰ ਦੋ ਹਜ਼ਾਰ ਰੁਪਏ ਤੱਕ ਜੁਰਮਾਨਾ ਕੀਤਾ ਜਾਵੇਗਾ।

             ਜ਼ਿਲ੍ਹਾ ਭਾਸ਼ਾ ਅਫ਼ਸਰਡਾ. ਜਗਦੀਪ ਸੰਧੂ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ  ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਕੋਈ ਵੀ ਸੂਚਨਾ ਅਤੇ ਮੁੱਖ ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ।

 
 
 
Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ...
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ