ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ: ਐਸ.ਐਮ.ਓ. ਡਾ. ਗਾਂਧੀ

ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ: ਐਸ.ਐਮ.ਓ. ਡਾ. ਗਾਂਧੀ

ਫਾਜ਼ਿਲਕਾ, 3 ਸਤੰਬਰ

ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾ: ਐਰਿਕ ਦੀ ਯੋਗ ਅਗਵਾਈ ਹੇਠ 39ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਤਹਿਤ ਬਲਾਕ ਖੂਈਖੇੜਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ |

ਇਸ ਅੱਖਾਂ ਦਾਨ ਪੰਦਰਵਾੜੇ ਮੌਕੇ ਡਾ: ਗਾਂਧੀ ਨੇ ਕਿਹਾ ਕਿ ਅੱਖਾਂ ਮਰਨ ਤੋਂ ਬਾਅਦ ਹੀ ਦਾਨ ਕੀਤੀਆਂ ਜਾ ਸਕਦੀਆਂ ਹਨ ਅਤੇ ਮੌਤ ਤੋਂ 4 ਤੋਂ 6 ਘੰਟੇ ਦੇ ਅੰਦਰ-ਅੰਦਰ ਦਾਨ ਕਰ ਦੇਣਾ ਚਾਹੀਦਾ ਹੈ। ਭਾਵੇਂ ਕਿਸੇ ਕੋਲ ਐਨਕਾਂ ਲੱਗੀਆਂ ਹੋਣ ਜਾਂ ਅੱਖਾਂ ਦਾ ਆਪ੍ਰੇਸ਼ਨ ਕਰਵਾਇਆ ਹੋਵੇ ਜਾਂ ਲੈਂਜ਼ ਫਿੱਟ ਕੀਤੇ ਹੋਣ, ਫਿਰ ਵੀ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਕਿਉਂਕਿ ਇੱਕ ਵਿਅਕਤੀ ਦੀਆਂ ਅੱਖਾਂ ਦਾਨ ਕਰਨ ਨਾਲ ਦੋ ਵਿਅਕਤੀਆਂ ਦੀ ਜ਼ਿੰਦਗੀ ਰੌਸ਼ਨ ਹੋ ਸਕਦੀ ਹੈ। ਜਦੋਂ ਵੀ ਕਿਸੇ ਦੀਆਂ ਅੱਖਾਂ ਦਾਨ ਕਰਨੀਆਂ ਹੋਣ ਤਾਂ ਜਦੋਂ ਤੱਕ ਆਈ ਬੈਂਕ ਦੀ ਟੀਮ ਨਾ ਪਹੁੰਚ ਜਾਵੇ, ਉਸ ਕਮਰੇ ਵਿੱਚ ਜਿੱਥੇ ਮ੍ਰਿਤਕ ਦੇਹ ਰੱਖੀ ਗਈ ਹੋਵੇ, ਪੱਖਾ ਨਾ ਲਗਾਇਆ ਜਾਵੇ ਅਤੇ ਅੱਖਾਂ ਦੇ ਉੱਪਰ ਗਿੱਲਾ ਅਤੇ ਸਾਫ਼ ਕੱਪੜਾ ਪਾ ਦਿੱਤਾ ਜਾਵੇ ਤਾਂ ਜੋ ਅੱਖਾਂ ਦੀ ਸੁਰੱਖਿਆ ਹੋ ਸਕੇ।

ਡਾ: ਵਿਕਾਸ ਗਾਂਧੀ ਨੇ ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਅਤੇ ਭਰਮ-ਭੁਲੇਖਿਆਂ ਤੋਂ ਮੁਕਤ ਹੋਣਾ ਚਾਹੀਦਾ ਹੈ| ਟੀਮ ਵੱਲੋਂ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 15 ਤੋਂ 20 ਮਿੰਟਾਂ ਵਿੱਚ ਪੂਰੀ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਨਕਲੀ ਅੱਖਾਂ ਵੀ ਲਗਾਈਆਂ ਜਾਂਦੀਆਂ ਹਨ ਤਾਂ ਜੋ ਸਸਕਾਰ ਦੌਰਾਨ ਦੇਖਣ ਵਾਲਿਆਂ ਨੂੰ ਬੁਰਾ ਨਾ ਲੱਗੇ। ਜੇਕਰ ਕੋਈ ਏਡਜ਼, ਪੀਲੀਆ, ਬਲੱਡ ਕੈਂਸਰ ਜਾਂ ਮੈਨਿਨਜਾਈਟਿਸ ਵਰਗੀਆਂ ਬਿਮਾਰੀਆਂ ਤੋਂ ਪੀੜਤ ਹੈ ਤਾਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ।

ਬੀਈਈ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 8 ਸਤੰਬਰ ਤੱਕ 39ਵਾਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਾਰਿਆਂ ਨੇ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ। ਇਸ ਦੌਰਾਨ ਬਲਾਕ ਦੀ ਤਰਫੋਂ ਲੋਕਾਂ ਨੂੰ ਅੱਖਾਂ ਦਾਨ ਕਰਨ ਦਾ ਮਤਾ ਪਾਇਆ ਜਾ ਰਿਹਾ ਹੈ।

ਇਸ ਮੌਕੇ ਡਾ: ਚਰਨਪਾਲ, ਡਾ: ਸ਼ਕਸ਼ਮ ਕੰਬੋਜ, ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ, ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਰਵਿੰਦਰ ਸਿੰਘ, ਇੰਦਰਜੀਤ ਸਿੰਘ ਅਤੇ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ |

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ