ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ ਲਾਭ

ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ  ਲਾਭ

ਚੰਡੀਗੜ੍ਹ, 6 ਨਵੰਬਰ:

ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਾ ਛੱਡਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 5 ਨਵੰਬਰ ਤੱਕ 10,11,149 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਮਿਲਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਖ਼ਰੀਦ, ਚੁਕਾਈ ਅਤੇ ਅਦਾਇਗੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੀ ਜਾ ਰਹੀ ਹੈ। ਹੁਣ ਤੱਕ 95021 ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲਣ ਨਾਲ ਪਟਿਆਲਾ ਜਿ਼ਲ੍ਹਾ ਸਭ ਤੋਂ ਅੱਗੇ ਹੈ।

ਜਿ਼ਕਰਯੋਗ ਹੈ ਕਿ 5 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 13869759.05 ਮੀਟਰਕ ਟਨ ਝੋਨੇ ਦੀ ਆਮਦ ਹੋਈ  ਹੈ। ਇਸ ਵਿੱਚੋਂ, 13597879.27 ਮੀਟਰਕ ਟਨ ਝੋਨਾ ਖਰੀਦਿਆ ਗਿਆ ਹੈ ,ਇਸ ਤਰ੍ਹਾਂ ਹੁੱਣ ਤੱਕ ਕੁੱਲ 98 ਫੀਸਦੀ ਫ਼ਸਲ ਖ਼ਰੀਦੀ ਜਾ ਚੁੱਕੀ ਹੈ। ਕੁੱਲ ਚੁਕਾਈ ਦਾ ਅੰਕੜਾ 11729851.90 ਮੀਟਰਕ ਟਨ ਹੈ, ਜੋ ਹੁਣ ਤੱਕ ਖਰੀਦੀ ਗਈ ਕੁੱਲ ਫ਼ਸਲ ਦਾ 86 ਫੀਸਦ ਬਣਦਾ ਹੈ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ