ਮਾਝਾ ਜ਼ੋਨ ਦੇ ਇੰਚਾਰਜ ਸੋਨੀਆ ਮਾਨ ਨੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਅਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਲਾਮਬੰਦ

ਮਾਝਾ ਜ਼ੋਨ ਦੇ ਇੰਚਾਰਜ ਸੋਨੀਆ ਮਾਨ ਨੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਅਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਲਾਮਬੰਦ

ਨੌਸ਼ਹਿਰਾ ਮੱਝਾ ਸਿੰਘ (ਬਟਾਲਾ), 3 ਜੂਨ (    ) ਪੰਜਾਬ ਸਰਕਾਰ ਵਲੋਂ ਵਿੱਢੀ ‘‘ਨਸ਼ਾ ਮੁਕਤੀ ਯਾਤਰਾ’ ਤਹਿਤ ਸੋਨੀਆ ਮਾਨਜਿਨਾਂ ਨੂੰ ਮਾਝਾ ਜ਼ੋਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈਉਨਾਂ ਵਲੋਂ ਜ਼ਿਲ੍ਹੇ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ।

ਨਸ਼ਾ ਮੁਕਤੀ ਯਾਤਰਾ’ ਤਹਿਤ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਨੋਸ਼ਹਿਰਾ ਮੱਝਾ ਸਿੰਘ ਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਸੋਨੀਆ ਮਾਨ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਅਤੇ ਚੇਅਰਮੈਨ ਮਾਨਿਕ ਮਹਿਤਾ ਜ਼ਿਲਾ ਕੁਆਰਡੀਨੇਟਰ ਵੀ ਮੋਜੂਦ ਸਨ। ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦੀ ਸਹੁੰ ਵੀ ਚੁਕਾਈ ਗਈ।

ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜ ਕੇ ਇਸ ਨੂੰ ਇਕ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ।

ਉਨਾਂ ਕਿਹਾ ਕਿ ਮੁੱਖ ਮੰਤਰੀਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀ ਸਖ਼ਤੀ ਕਰਕੇ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਗਏ ਹਨ ਜਾਂ ਫਿਰ ਸਲਾਖਾਂ ਦੇ ਪਿਛੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾਵੇ।

ਇਸ ਮੌਕੇ ਪਿੰਡ ਵਾਸੀਆਂ ਨਾਲ ਮੁਖ਼ਾਤਬ ਹੁੰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਨਸ਼ੇ ਨੂੰ ਜੜੋਂ ਖਤਮ ਕਰਨ ਦੀ ਮੁਹਿੰਮ ਵਿੱਢੀ ਗਈ ਹੈਜਿਸ ਦੇ ਚੱਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲਗਤਾਰ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਨੂੰ ਆਪਣੇ ਪਿੰਡਹਲਕੇ ਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਖੁਦ ਅੱਗੇ ਆਉਣਾ ਪਵੇਗਾ ਤਾਂ ਹੀ ਇਸ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕੀਤਾ ਜਾ ਸਕਦਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਾ ਤਸਰਕਾਂ ਵਿਰਪੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈਉਸ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਜਾਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਕੇ ਮੁਫ਼ਤ ਇਲਾਜ ਕਰਵਾਉਣ ਤੋਂ ਇਲਾਵਾ ਉਨਾਂ ਦੇ ਮੁੜ ਵਸੇਬੇ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਵਟਸਐਪ ਨੰਬਰ 9779-100-200 ’ਤੇ ਦਿੱਤੀ ਜਾ ਸਕਦੀ ਹੈ ਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲਮਾਸਟਰ ਤਿਲਕ ਰਾਜਸਰਪੰਚ ਸੁਖਵਿੰਦਰ ਸਿੰਘਸਰਪੰਚ ਰਾਜਬੀਰ ਸਿੰਘ ਰਾਜੂ ਰੰਧਾਵਾ ਮਨਜੀਤ ਸਿੰਘ ਬੁਮਰਾਹ ਕੋਆਰਡੀਨੇਟਰ ਬਟਾਲਾਹਨੀ ਚੌਹਾਨਅਮਿਤ ਸੋਢੀਵੀਨੂੰ ਕਾਹਲੋਂਲੰਬੜਦਾਰ ਅਮਰੀਕ ਸਿੰਘਵਾਸੂਦੇਵ ਸ਼ਰਮਾਭੁਪਿੰਦਰ ਸਿੰਘਜਗਜੀਤ ਸਿੰਘ ਸਮੇਤ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ