"ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦੀ ਨੀਂਹ ਹੁੰਦੀ ਹੈ" — ਡਾ. ਬਲਜੀਤ ਕੌਰ

ਚੰਡੀਗੜ੍ਹ, 3 ਮਈ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ, ਸਸ਼ਕਤ ਤੇ ਮਜਬੂਤ ਬਣਾਉਣ ਵੱਲ ਨਿਰੰਤਰ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਵਿਧਾ ਲਈ ਮੁਫ਼ਤ ਬੱਸ ਯਾਤਰਾ ਸਕੀਮ ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਸਾਲ 2023-24 ਅਤੇ 2024-25 ਦੌਰਾਨ ਪੰਜਾਬ ਦੀਆਂ ਔਰਤਾਂ ਵੱਲੋਂ 13 ਕਰੋੜ ਮੁਫ਼ਤ ਬੱਸ ਯਾਤਰਾਵਾਂ ਕਰਦਿਆਂ ਇਸ ਯੋਜਨਾ ਦਾ ਲਾਭ ਲਿਆ ਗਿਆ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਔਰਤਾਂ ਨੂੰ ਘਰੋਂ ਬਾਹਰ ਨਿਕਲਣ, ਸਿੱਖਿਆ, ਰੋਜ਼ਗਾਰ, ਸਿਹਤ ਤੇ ਹੋਰ ਜ਼ਰੂਰੀ ਸੇਵਾਵਾਂ ਤੱਕ ਆਸਾਨ ਪਹੁੰਚ ਦੇਣ ਵਾਲੀ ਹੈ। ਇਸ ਯੋਜਨਾ ਨੇ ਔਰਤਾਂ ਨੂੰ ਸਿਰਫ਼ ਆਵਾਜਾਈ ਦੀ ਸੁਵਿਧਾ ਹੀ ਨਹੀਂ ਦਿੱਤੀ, ਸਗੋਂ ਉਨ੍ਹਾਂ ਦੀ ਨਿੱਜੀ ਆਜ਼ਾਦੀ, ਸਵੈ-ਮਾਣ ਤੇ ਜੀਵਨ ਦੇ ਹਰ ਖੇਤਰ ਵਿੱਚ ਸਰਗਰਮ ਭਾਗੀਦਾਰੀ ਨੂੰ ਵੀ ਨਵਾਂ ਹੌਸਲਾ ਦਿੱਤਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਹਾਲ ਹੀ ਵਿੱਚ "ਪ੍ਰੋਜੈਕਟ ਹਿਫਾਜ਼ਤ" ਲਾਂਚ ਕੀਤਾ ਗਿਆ ਹੈ, ਜਿਸਦਾ ਮਕਸਦ ਔਰਤਾਂ ਲਈ ਸੁਰੱਖਿਅਤ ਤੇ ਭਰੋਸੇਮੰਦ ਵਾਤਾਵਰਨ ਮੁਹੱਈਆ ਕਰਵਾਉਣਾ ਹੈ। ਇਸਦੇ ਨਾਲ-ਨਾਲ ਕੰਮਕਾਜ ਕਰਨ ਵਾਲੀਆਂ ਔਰਤਾਂ ਨੂੰ ਰਿਹਾਇਸ਼ ਦੀ ਵਧੀਆ ਸੁਵਿਧਾ ਦੇਣ ਲਈ ਪੰਜਾਬ ਭਰ ਵਿੱਚ ਵਰਕਿੰਗ ਵੂਮੈਨ ਹੋਸਟਲ ਬਣਾਏ ਜਾਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ, ਜਿਸ ਨਾਲ ਉਹ ਆਪਣੀ ਨੌਕਰੀ ਅਤੇ ਜੀਵਨ ਨੂੰ ਬਿਨਾਂ ਕਿਸੇ ਚਿੰਤਾ ਦੇ ਬੇਫਿਕਰ ਹੋ ਕੇ ਬਤੀਤ ਕਰ ਸਕਣ।

ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਯਾਤਰਾ ਖਰਚਿਆਂ ਦੀ ਚਿੰਤਾ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਵਧੀਆ ਰੋਜ਼ਗਾਰ ਦੇ ਮੌਕਿਆਂ ਵੱਲ ਉਤਸ਼ਾਹਿਤ ਕਰ ਰਹੀ ਹੈ। ਇਹ ਸਕੀਮ ਇਕ ਸਸ਼ਕਤ ਸਮਾਜ ਦੀ ਨੀਂਹ ਰੱਖਣ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।

ਅੰਤ ‘ਚ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਰੰਗਲੇ, ਖੁਸ਼ਹਾਲ ਅਤੇ ਸਮਰੱਥ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਪੂਰੀ ਤਰ੍ਹਾਂ ਵਚਨਬੱਧ ਹੈ।
----------

Tags:

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ