ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨਾਲ ਦੁੱਖ ਕੀਤਾ ਸਾਂਝਾ
ਕੋਟਕਪੂਰਾ 17 ਜੂਨ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਨਿੱਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਉਨ੍ਹਾਂ ਪਿੰਡ ਫਿੱਡੇ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸਵ. ਸਰਦਾਰਨੀ ਬਲਜੀਤ ਕੌਰ ਪਤਨੀ ਸ. ਜੋਗਿੰਦਰ ਸਿੰਘ ਦੇ ਭੋਗ ਵਿੱਚ ਪੁਹੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤਰ੍ਹਾਂ ਉਨ੍ਹਾਂ ਪਿੰਡ ਡੱਗੋ ਰੋਮਾਣਾ ਵਿਖੇ ਸਵ. ਸਰਦਾਰਨੀ ਹਰਪ੍ਰੀਤ ਕੌਰ ਪਤਨੀ ਸੁਖਦਿਆਲ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਦੁੱਖ ਵੰਡਾਇਆ। ਉਨ੍ਹਾਂ ਗੁਰਦੁਆਰਾ ਸ੍ਰੋਮਣੀ ਸੰਗਤ ਸਾਹਿਬ ਵਾਲਮੀਕ ਚੌਂਕ, ਜਲਾਲੇਆਣਾ ਰੋਡ ਕੋਟਕਪੂਰਾ ਵਿਖੇ ਸ. ਬਲਜੀਤ ਸਿੰਘ ਸੰਘਾ ਪੁੱਤਰ ਸ. ਮੱਖਣ ਸਿੰਘ ਸੰਘਾਂ ਦੀ ਅੰਤਿਮ ਅਰਦਾਸ ਵਿੱਚ ਵੀ ਸ਼ਿਰਕਤ ਕੀਤੀ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਘਰ ਪਰਿਵਾਰ ਵਿੱਚੋਂ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰੱਬ ਦੋਵਾਂ ਪਰਿਵਾਰਾਂ ਨੂੰ ਇਸ ਦੁੱਖ ਨੂੰ ਸਹਿਣ ਦਾ ਬੱਲ ਬਖਸੇ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਆਪਣੇ ਚਰਨਾਂ ਵਿੱਚ ਨਿਵਾਜੇ।
ਇਸ ਮੌਕੇ ਪਰਿਵਾਰ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।