ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਕੋਟਕਪੂਰਾ, 4 ਜੁਲਾਈ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਪਿੰਡ ਚਹਿਲ,  ਪਿੰਡ ਫਿੱਡੇ ਕਲਾਂ ਅਤੇ ਪਿੰਡ ਭੇਰੋ  ਭੱਟੀ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣਾ ਹੈ।
 ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੀਕਰ ਸ. ਸੰਧਵਾ ਨੇ ਕਿਹਾ ਕਿ ਪਿੰਡਾਂ ਦੇ ਲੋਕ ਆਪ ਸਰਕਾਰ ਦੇ ਕੰਮਾ ਤੋਂ ਬਹੁਤ ਖੁਸ਼ ਹਨ। ਪਿੰਡਾ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਨਹਿਰੀ ਪਾਣੀ ਜੋ ਪਿੰਡਾਂ ਵਿਚ ਪਹੁੰਚਾਇਆ ਗਿਆ ਹੈ। ਉਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।
ਇਸ ਮੌਕੇ ਉਨ੍ਹਾਂ ਜਰੂਰਤਮੰਦ ਲੋਕਾਂ ਨੂੰ ਰਾਸ਼ਨ ਕਿੱਟਾ ਵੀ ਵੰਡੀਆ।
ਇਸ ਮੌਕੇ ਅੰਗਰੇਜ਼ ਸਿੰਘ , ਬਾਊ ਸਿੰਘ, ਜਗਸੀਰ ਸਿੰਘ, ਜਗਸੀਰ ਸਿੰਘ, ਸੁਰਜੀਤ ਸਿੰਘ, ਅਮਨਦੀਪ ਸਿੰਘ, ਜੀਤ ਸਿੰਘ, ਹਾਜ਼ਰ ਰਹੇ। 

Advertisement

Latest News

ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ
ਹੁਸ਼ਿਆਰਪੁਰ, 4 ਜੁਲਾਈ :           ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਲੜਕੀਆਂ ਅਤੇ ਮਹਿਲਾਵਾਂ...
ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ
ਰਾਮ ਮੰਦਰ ਵਿੱਚ ਇੱਕ ਹੋਰ ਮਹਾਂਪਾਪ, ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ- ਕੇਜਰੀਵਾਲ
ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ
ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼

Advertisement